ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਮੌਤਾਂ ਦਾ ਮੁੱਖ ਕਾਰਨ ਨਿਮੋਨੀਆ : ਡਾ. ਸੁਰੇਸ਼ ਕੰਬੋਜ
ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਹੋਣ ਵਾਲੀਆਂ ਮੌਤਾ ਦਾ ਮੁੱਖ ਕਾਰਨ ਨਿਮੋਨੀਆ : ਡਾ. ਸੁਰੇਸ਼ ਕੰਬੋਜ਼
Publish Date: Tue, 17 Feb 2026 04:39 PM (IST)
Updated Date: Tue, 17 Feb 2026 04:42 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਹੁਕਮਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੀ ਉਚੇਚੀ ਨਿਗਰਾਨੀ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਵਿੱਚ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਰੇਸ਼ ਕੰਬੋਜ ਦੀ ਦੇਖਰੇਖ ਵਿੱਚ ਸੁਭਾਸ਼ ਨਗਰ, ਅਬੋਹਰ ਦੇ ਆਂਗਣਵਾੜੀ ਸੈਂਟਰ ਵਿਖੇ ਟੀਕਾਕਰਨ ਅਤੇ ਨਿਮੋਨੀਆ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਸੁਰੇਸ਼ ਕੰਬੋਜ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਹੋਣ ਵਾਲੀਆਂ ਮੌਤਾ ਦਾ ਮੁੱਖ ਕਾਰਨ ਨਿਮੋਨੀਆ ਹੈ, ਜੋ ਕਿ ਫੇਫੜਿਆਂ ਵਿੱਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ। ਨਿਮੋਨੀਆ ਬੱਚਿਆਂ ਵਿੱਚ ਕਿਸੇ ਉਮਰ ਵਿੱਚ ਵੀ ਹੋ ਸਕਦਾ ਹੈ। ਠੰਡ ਅਤੇ ਧੂੰਏ ਕਾਰਨ ਬੱਚਿਆਂ ਵਿੱਚ ਇਹ ਸਮੱਸਿਆ ਹੋਣ ਦਾ ਖਤਰਾ ਵਧ ਜਾਂਦਾ ਹੈ। ਇਸ ਦੇ ਲੱਛਣਾਂ ਜਿਵੇਂ ਖਾਂਸੀ ਅਤੇ ਜੁਕਾਮ ਦਾ ਵੱਧਣਾ, ਤੇਜੀ ਨਾਲ ਸਾਹ ਲੈਣਾ ਜਾਂ ਸਾਹ ਲੈਣ ਵਿੱਚ ਮੁਸ਼ਕਿਲ, ਤੇਜ਼ ਬੁਖਾਰ ਹੋਣਾ, ਖਾ-ਪੀ ਨਾ ਸਕਣਾ, ਸੁਸਤੀ ਅਤੇ ਜ਼ਿਆਦਾ ਨੀਂਦ, ਲੱਛਣ ਆਉਣ ਤਾਂ ਮਰੀਜ਼ ਨੂੰ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਜੇਕਰ ਨਿਮੋਨੀਆ ਦੀ ਜਲਦੀ ਪਹਿਚਾਣ ਕਰਕੇ ਜਲਦੀ ਇਲਾਜ ਕਰਵਾਇਆ ਜਾਵੇ ਤਾਂ ਹੋਣ ਵਾਲੀਆਂ ਮੌਤਾਂ ਤੇ ਕੰਟਰੋਲ ਕੀਤਾ ਜਾ ਸਕਦਾ ਹੈ। ਡਾ. ਸੁਰੇਸ਼ ਕੰਬੋਜ ਨੇ ਦੱਸਿਆ ਕਿ ਨਿਮੋਨੀਆ ਇਕ ਗੰਭੀਰ ਬਿਮਾਰੀ ਹੈ, ਇਸ ਲਈ ਘਰੇਲੂ ਇਲਾਜ ਵਿਚ ਸਮਾਂ ਨਾ ਗਵਾਇਆ ਜਾਵੇ। ਉਹਨਾਂ ਦੱਸਿਆ ਕਿ ਨਿਮੋਨੀਆ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਿਮੋਨੀਆ ਸਕਸੈਸਫੁੱਲੀ” (ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਮਾਸ ਮੀਡੀਆ ਵਿੰਗ ਅਤੇ ਫੀਲਡ ਸਟਾਫ ਵੱਲੋਂ ਲੋਕਾਂ ਨੂੰ ਨਿਮੋਨੀਆ ਤੋਂ ਬਚਾਅ, ਇਸ ਦੀ ਜਲਦੀ ਪਛਾਣ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਮੋਨੀਆ ਤੋਂ ਬਚਣ ਲਈ ਆਪਣੇ ਹੱਥਾਂ ਨੂੰ ਸਾਫ ਰੱਖੋ ਅਤੇ ਖਾਂਸੀ ਜਾਂ ਨਿੱਛ ਆਉਣ ਤੇ ਆਪਣੇ ਨੱਕ ਤੇ ਮੂੰਹ ਢੱਕ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਯੋਜਨਾਵਾਂ ਜਿਵੇਂ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕ੍ਰਮ, ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਏਐਨਐਮ ਸ਼ਿਮਲਾ ਰਾਣੀ, ਆਸ਼ਾ ਵਰਕਰ ਰੇਨੂੰ, ਸੰਤੋਸ਼ ਕੁਮਾਰੀ, ਮੰਜੂ, ਆਂਗਣਵਾੜੀ ਵਰਕਰ ਰੋਜ਼ੀ ਅਤੇ ਮਹਿਲਾਵਾਂ ਮੌਜੂਦ ਸਨ।