ਫਾਜ਼ਿਲਕਾ 'ਚ ਪੁਲਿਸ ਦਾ ਐਕਸ਼ਨ : ਨਾਕੇ 'ਤੇ ਘੇਰੇ ਦੋ ਤਸਕਰ, ਲੱਖਾਂ ਦੀ ਹੈਰੋਇਨ ਤੇ ਵਿਦੇਸ਼ੀ ਗਲੋਕ ਪਿਸਟਲ ਬਰਾਮਦ
ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਕਾਬੰਦੀ ਦੌਰਾਨ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Publish Date: Thu, 04 Jun 2026 01:31 PM (IST)
Updated Date: Thu, 04 Jun 2026 01:35 PM (IST)
ਨਵਜੋਤ ਸਿੰਘ/ਦੀਪਕ ਕੁਮਾਰ ਡੀ.ਕੇ.ਪੰਜਾਬੀ ਜਾਗਰਣ,ਫਾਜ਼ਿਲਕਾ : ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਕਾਬੰਦੀ ਦੌਰਾਨ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਾਂਚ ਅਧਿਕਾਰੀ ਕੁਲਵੰਤ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਗਗਨਦੀਪ ਸਿੰਘ ਉਰਫ਼ ਗੱਗੀ ਪੁੱਤਰ ਛਿੰਦਰ ਸਿੰਘ ਵਾਸੀ ਘੁਰਕਾ ਅਤੇ ਦਰਸ਼ਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਮੰਡੀ ਲਾਧੂਕਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਬਰਾਮਦ ਹੋਈ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 21, 29/61/85 ਐਨ.ਡੀ.ਪੀ.ਐਸ. ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ