ਪੁਲਿਸ ਨੇ 2 ਨਸ਼ਾ ਤਸਕਰ ਕੀਤੇ ਕਾਬੂ, 28 ਕਿੱਲੋ ਅਫ਼ੀਮ ਬਰਾਮਦ ਪੁਲਿਸ ਨੇ 2 ਨਸ਼ਾ ਤਸਕਰ ਕੀਤੇ ਕਾਬੂ, 28 ਕਿਲੋ ਅਫੀਮ ਬਰਾਮਦ
Publish Date: Sun, 30 Aug 2026 04:55 PM (IST)
Updated Date: Sun, 30 Aug 2026 04:58 PM (IST)
ਸ਼ਿਵਮ ਸੇਤੀਆ.ਪੰਜਾਬੀ ਜਾਗਰਣ ਅਬੋਹਰ : ਅਬੋਹਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰ 28 ਕਿਲੋ ਅਫੀਮ ਬਰਾਮਦ ਕੀਤੀ। ਜਾਣਕਾਰੀ ਦਿੰਦੇ ਐੱਸਪੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਐੱਸਐੱਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਬੋਹਰ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ-2 ਅਬੋਹਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਮੁਲਜ਼ਮਾਂ ਕੋਲੋਂ 28 ਕਿਲੋ ਅਫੀਮ ਬਰਾਮਦ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਲਈ ਵਰਤਿਆ ਜਾ ਰਿਹਾ ਕੈਂਟਰ ਨੰਬਰ ਪੀਬੀ 13ਬੀ ਐਸ 6581 ਵੀ ਕਬਜ਼ੇ ਵਿੱਚ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਮਲੋਟ-ਗੰਗਾਨਗਰ ਬਾਈਪਾਸ ’ਤੇ ਹਨੂੰਮਾਨਗੜ੍ਹ ਓਵਰਬ੍ਰਿਜ ਨੇੜੇ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮ ਨੇ ਸਾਜਨ ਕੁਮਾਰ ਉਰਫ਼ ਮਜਨੂੰ ਪੁੱਤਰ ਕ੍ਰਿਸ਼ਨ ਲਾਲ ਵਾਸੀ ਚੰਨਣ ਖੇੜਾ, ਥਾਣਾ ਸਦਰ ਅਬੋਹਰ ਅਤੇ ਗੁਰਮੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸੀਡ ਫਾਰਮ, ਹਾਲ ਵਾਸੀ ਬਾਬਾ ਦੀਪ ਸਿੰਘ ਨਗਰ, ਥਾਣਾ ਸਿਟੀ-1 ਅਬੋਹਰ ਨੂੰ ਕਾਬੂ ਕੀਤਾ। ਪੁਲਿਸ ਨੇ ਦੋਵਾਂ ਖ਼ਿਲਾਫ਼ ਮੁਕੱਦਮਾ ਨੰਬਰ 166 ਮਿਤੀ 30 ਅਗਸਤ 2026, ਧਾਰਾ 18/29/61/85 ਐਂਡੀ ਪੀਸੀ ਐਕਟ ਥਾਣਾ ਸਿਟੀ-2 ਅਬੋਹਰ ਵਿਖੇ ਦਰਜ ਕੀਤਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪੁਲਿਸ ਰਿਕਾਰਡ ਮੁਤਾਬਕ ਸਾਜਨ ਕੁਮਾਰ ਉਰਫ਼ ਮਜਨੂੰ ਖ਼ਿਲਾਫ਼ ਪਹਿਲਾਂ ਵੀ ਐਂਡੀ ਪੀਸੀ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 8 ਮਿਤੀ 7 ਫਰਵਰੀ 2023, ਥਾਣਾ ਸਦਰ ਅਬੋਹਰ ਮੁਕੱਦਮਾ ਨੰਬਰ 24 ਮਿਤੀ 21 ਫਰਵਰੀ 2018, ਥਾਣਾ ਕਬਰਵਾਲਾ ਅਤੇ ਮੁਕੱਦਮਾ ਨੰਬਰ 98 ਮਿਤੀ 26 ਮਈ 2023, ਥਾਣਾ ਲੰਬੀ ਸ਼ਾਮਲ ਹਨ। ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।