- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲਾਲਾਬਾਦ ਵਿੱਚ ਪੁਲਿਸ ਵੱਲੋਂ ਕੀਤੇ ਗਏ ਮੁਕਾਬਲੇ ਦੌਰਾਨ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਘਟਨਾ ਜਲਾਲਾਬਾਦ-ਮੁਕਤਸਰ ਰੋਡ ’ਤੇ ਸਥਿਤ ਡਰੀਮ ਵਿਲਾ ਨੇੜੇ, ਥਾਣਾ ਸਿਟੀ ਜਲਾਲਾਬਾਦ ਦੇ ਖੇਤਰ ਵਿੱਚ ਵਾਪਰੀ। ਜ਼ਖ਼ਮੀ ਵਿਅਕਤੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਅਸ਼ੋਕ ਸਿੰਘ ਵਾਸੀ ਚੱਕ ਕਾਠਗੜ੍ਹ, ਥਾਣਾ ਅਮੀਰ ਖ਼ਾਸ ਵਜੋਂ ਹੋਈ ਹੈ।

ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਵਿੱਚ ਪੁਲਿਸ ਵੱਲੋਂ ਕੀਤੇ ਗਏ ਮੁਕਾਬਲੇ ਦੌਰਾਨ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਘਟਨਾ ਜਲਾਲਾਬਾਦ-ਮੁਕਤਸਰ ਰੋਡ ’ਤੇ ਸਥਿਤ ਡਰੀਮ ਵਿਲਾ ਨੇੜੇ, ਥਾਣਾ ਸਿਟੀ ਜਲਾਲਾਬਾਦ ਦੇ ਖੇਤਰ ਵਿੱਚ ਵਾਪਰੀ। ਜ਼ਖ਼ਮੀ ਵਿਅਕਤੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਅਸ਼ੋਕ ਸਿੰਘ ਵਾਸੀ ਚੱਕ ਕਾਠਗੜ੍ਹ, ਥਾਣਾ ਅਮੀਰ ਖ਼ਾਸ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਕਾਰਵਾਈ ਦੌਰਾਨ ਮਨਪ੍ਰੀਤ ਸਿੰਘ ਜ਼ਖ਼ਮੀ ਹੋਇਆ। ਇਸ ਦੌਰਾਨ ਪੁਲਿਸ ਵੱਲੋਂ ਇੱਕ ਗਲੌਕ ਅਤੇ ਇੱਕ 30 ਬੋਰ ਦਾ ਪਿਸਤੌਲ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਇਸ ਸਬੰਧੀ ਐਸਐਸਪੀ ਗਗਨ ਅਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਕਾਬਲੇ ਦੀ ਘਟਨਾ ਵਾਪਰੀ ਹੈ। ਘਟਨਾ ਦੇ ਹੋਰ ਵੇਰਵਿਆਂ ਅਤੇ ਪੁਲਿਸ ਕਾਰਵਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।