ਪੂਜਾ ਲੂਥਰਾ ਨੇ ਅਧਿਕਾਰੀਆਂ ਨਾਲ ਮਿਲ ਕੇ ਦੁਰਗਾ ਕਾਲੋਨੀ ਦੇ ਕੰਮਾਂ ਦਾ ਲਿਆ ਜਾਇਜ਼ਾ
ਪੂਜਾ ਲੂਥਰਾ ਨੇ ਅਧਿਕਾਰੀਆਂ ਨਾਲ ਮਿਲ ਕੇ ਦੁਰਗਾ ਕਾਲੋਨੀ ਦੇ ਕੰਮਾਂ ਦਾ ਜਾਇਜ਼ਾ ਲਿਆ
Publish Date: Sun, 08 Mar 2026 03:44 PM (IST)
Updated Date: Sun, 08 Mar 2026 03:48 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫ਼ਾਜ਼ਿਲਕਾ : ਦੁਰਗਾ ਕਾਲੋਨੀ ਵਿੱਚ ਚੱਲ ਰਹੇ ਗਲੀਆਂ ਦੇ ਨਿਰਮਾਣ ਕੰਮਾ ਦਾ ਕੌਂਸਲਰ ਪੂਜਾ ਲੂਥਰਾ ਵੱਲੋਂ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਦੱਸਿਆ ਕਿ ਇਸ ਵਾਰਡ ਵਿੱਚ ਲਗਭਗ 10 ਤੋਂ 15 ਪ੍ਰਤੀਸ਼ਤ ਥਾਵਾਂ ‘ਤੇ ਹਾਲੇ ਤੱਕ ਸੀਵਰੇਜ ਤੇ ਪਾਣੀ ਦੀਆਂ ਪਾਈਪਾਂ ਨਹੀਂ ਪਈਆਂ ਹਨ। ਪੂਜਾ ਲੂਥਰਾ ਨੇ ਅਧਿਕਾਰੀਆਂ ਨੂੰ ਮੌਕੇ ‘ਤੇ ਉਹ ਸਾਰੇ ਸਥਾਨ ਵੀ ਵਿਖਾਏ ਜਿੱਥੇ ਹਾਲੇ ਤੱਕ ਪਾਣੀ ਤੇ ਸੀਵਰੇਜ ਦੀਆਂ ਲਾਈਨਾਂ ਨਹੀਂ ਪਹੁੰਚੀਆਂ। ਉਨ੍ਹਾਂ ਕਿਹਾ ਕਿ ਗਲੀਆਂ ਦੇ ਨਿਰਮਾਣ ਤੋਂ ਪਹਿਲਾਂ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਨਗਰ ਕੌਂਸਲ ਅਤੇ ਸਿਵਰੇਜ ਬੋਰਡ ਦੇ ਅਧਿਕਾਰੀਆਂ ਨੇ ਕੌਂਸਲਰ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਉਹਨਾਂ ਸਥਾਨਾਂ ‘ਤੇ ਲੋੜੀਂਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਕੌਂਸਲਰ ਪੂਜਾ ਲੂਥਰਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਵਾਰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ‘ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰੇ ਦੌਰਾਨ ਕੌਂਸਲਰ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਵਾਰਡ ਦੇ ਵਿਕਾਸ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।