ਨਗਰ ਕੌਂਸਲ ਚੋਣਾਂ ਦੌਰਾਨ ਪੂਜਾ ਲੂਥਰਾ ਸਚਦੇਵਾ ਨੇ ਉਤਾਰੇ 5 ਉਮੀਦਵਾਰ
ਨਗਰ ਕੌਂਸਲ ਚੋਣਾਂ ਦੌਰਾਨ ਪੂਜਾ ਲੂਥਰਾ ਸਚਦੇਵਾ ਨੇ ਆਪਣੇ 5 ਉਮੀਦਵਾਰ ਉਤਾਰੇ ਮੈਦਾਨ ਵਿੱਚ
Publish Date: Sun, 17 May 2026 06:31 PM (IST)
Updated Date: Sun, 17 May 2026 06:33 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਦੌਰਾਨ ਸਮਾਜ ਸੇਵਿਕਾ ਅਤੇ ਸਿਆਸੀ ਆਗੂ ਪੂਜਾ ਲੂਥਰਾ ਸਚਦੇਵਾ ਵੱਲੋਂ ਆਪਣੇ ਸਮਰਥਨ ਨਾਲ 5 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਜਾਣਕਾਰੀ ਅਨੁਸਾਰ ਪੂਜਾ ਲੂਥਰਾ ਸਚਦੇਵਾ ਨੇ ਵੱਖ-ਵੱਖ ਵਾਰਡਾਂ ਵਿੱਚ ਆਪਣੇ ਸਮਰਥਿਤ ਉਮੀਦਵਾਰਾਂ ਦੀ ਘੋਸ਼ਣਾ ਕਰਦਿਆਂ ਕਿਹਾ ਕਿ ਇਹ ਚੋਣ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਸ਼ਹਿਰ ਦੇ ਵਿਕਾਸ ਦੇ ਮੁੱਦਿਆਂ ‘ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਸ਼ਹਿਰ ਵਿੱਚ ਸਫਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਬੁਨਿਆਦੀ ਸੁਵਿਧਾਵਾਂ ਦੇ ਸੁਧਾਰ ਲਈ ਵਚਨਬੱਧ ਹੈ।ਪੂਜਾ ਲੂਥਰਾ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਾਰਡ ਨੰਬਰ 1 ਤੋਂ ਅਰੁਣ ਗਗਨੇਜਾ, ਵਾਰਡ ਨੰਬਰ 10 ਤੋਂ ਸ਼ਮਾ ਮੱਕੜ, ਵਾਰਡ ਨੰਬਰ 21 ਤੋਂ ਸ਼ੁਭਮ ਯੋਗੀ ਠਕਰਾਲ, ਵਾਰਡ ਨੰਬਰ 23 ਤੋਂ ਰਿੰਕੂ ਕੰਬੋਜ ਅਤੇ ਵਾਰਡ ਨੰਬਰ 24 ਤੋਂ ਕਿਰਨ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਉਮੀਦਵਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਇਮਾਨਦਾਰ ਅਤੇ ਲੋਕ-ਹਿਤੈਸ਼ੀ ਪ੍ਰਤਿਨਿਧੀਆਂ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਪੂਜਾ ਲੂਥਰਾ ਸਚਦੇਵਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸਮਰਥਿਤ ਉਮੀਦਵਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣਗੇ ਅਤੇ ਹਰ ਵਾਰਡ ਦੇ ਵਿਕਾਸ ਲਈ ਕੰਮ ਕਰਨਗੇ।ਇਸ ਮੌਕੇ ਉਮੀਦਵਾਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਬੰਟੀ ਸਚਦੇਵਾ,ਅਸ਼ੋਕ ਕੰਬੋਜ ਅਤੇ ਵਰਕਰ ਮੂਜੂਦ ਸਨ।