‘ਸਵੇਰ ਦੀ ਸੈਰ ਤੇ ਮੁਲਾਕਾਤ’ ਤਹਿਤ ਪੂਜਾ ਲੂਥਰਾ ਨੇ ਸੁਣੀਆਂ ਸਮੱਸਿਆਵਾਂ ਸਵੇਰ ਦੀ ਸੈਰ ਤੇ ਮੁਲਾਕਾਤ’ ਤਹਿਤ ਪੂਜਾ ਲੂਥਰਾ ਸਚਦੇਵਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Publish Date: Mon, 21 Sep 2026 05:57 PM (IST)
Updated Date: Mon, 21 Sep 2026 05:59 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਇਲਾਕੇ ਦੇ ਵਿਕਾਸ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਆਮ ਆਦਮੀ ਪਾਰਟੀ ਦੀ ਵਿਧਾਇਕ ਪੂਜਾ ਲੂਥਰਾ ਸਚਦੇਵਾ ਸਰਗਰਮ ਨਜ਼ਰ ਆ ਰਹੇ ਹਨ। ਇਸੇ ਕੜੀ ਤਹਿਤ ਉਨ੍ਹਾਂ ਵੱਲੋਂ ‘ਸਵੇਰ ਦੀ ਸੈਰ ਤੇ ਮੁਲਾਕਾਤ’ ਮੁਹਿੰਮ ਤਹਿਤ ਸਵੇਰ ਦੀ ਸੈਰ ਦੌਰਾਨ ਸ਼ਹਿਰ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਸਮਾਜਸੇਵਿਕਾ ਪੂਜਾ ਲੂਥਰਾ ਸਚਦੇਵਾ ਬਿਨਾਂ ਕਿਸੇ ਰਸਮੀ ਪ੍ਰੋਟੋਕੋਲ ਦੇ ਗਲੀ-ਮੁਹੱਲਿਆਂ ਵਿੱਚ ਪਹੁੰਚੇ ਅਤੇ ਸਥਾਨਕ ਲੋਕਾਂ, ਨੌਜਵਾਨਾਂ, ਬਜ਼ੁਰਗਾਂ ਤੇ ਮਹਿਲਾਵਾਂ ਨਾਲ ਆਮਨੇ-ਸਾਮਨੇ ਬੈਠ ਕੇ ਗੱਲਬਾਤ ਕੀਤੀ। ਇਸ ਦੌਰਾਨ ਲੋਕਾਂ ਨੇ ਸੜਕਾਂ, ਬਿਜਲੀ, ਪਾਣੀ, ਸਫ਼ਾਈ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ। ਪੂਜਾ ਲੂਥਰਾ ਸਚਦੇਵਾ ਨੇ ਲੋਕਾਂ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਕਿਹਾ ਕਿ ਲੋਕਾਂ ਨਾਲ ਸੰਵਾਦ ਹੀ ਸਾਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਲੋਕਾਂ ਦੀ ਸੇਵਾ ਦਾ ਜ਼ਰੀਆ ਹੈ ਅਤੇ ਇਹ ਸਿਰਫ਼ ਦਫ਼ਤਰਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਸਬੰਧਤ ਵਿਭਾਗਾਂ ਨਾਲ ਜੁੜੀਆਂ ਹਨ, ਉਨ੍ਹਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਨਾਲ ਸਬੰਧਤ ਸਮੱਸਿਆਵਾਂ ਸਿੱਧੇ ਤੌਰ ’ਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਇਸ ਮੌਕੇ ਸਥਾਨਕ ਵਸਨੀਕਾਂ ਨੇ ਕਿਹਾ ਕਿ ਸਵੇਰ ਦੀ ਸੈਰ ਦੌਰਾਨ ਜਨਤਾ ਵਿਚਕਾਰ ਪਹੁੰਚ ਕੇ ਸਿੱਧਾ ਸੰਵਾਦ ਕਰਨ ਨਾਲ ਲੋਕਾਂ ਅਤੇ ਜਨ-ਪ੍ਰਤੀਨਿਧੀਆਂ ਵਿਚਕਾਰ ਦੂਰੀ ਘੱਟ ਹੁੰਦੀ ਹੈ। ਇਸ ਦੌਰਾਨ ਕਈ ਸਥਾਨਕ ਨਾਗਰਿਕਾਂ ਅਤੇ ਪਾਰਟੀ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।