ਪੂਜਾ ਲੂਥਰਾ ਸਚਦੇਵਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਪੂਜਾ ਲੂਥਰਾ ਸਚਦੇਵਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Publish Date: Sat, 14 Feb 2026 03:19 PM (IST)
Updated Date: Sat, 14 Feb 2026 03:21 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੂਜਾ ਲੂਥਰਾ ਸਚਦੇਵਾ ਵਲੋਂ ਫਾਜ਼ਿਲਕਾ ਹਲਕੇ ਦੇ ਢਾਣੀ ਬੁਰਜ ਪਿੰਡ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਵੱਡੀ ਗਿਣਤੀ ਵਿੱਚ ਵਸਨੀਕਾਂ ਨੇ ਆਪਣੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪੂਜਾ ਲੂਥਰਾ ਸਚਦੇਵਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਹਲਕੇ ਦੇ ਵਸਨੀਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ, ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਦੱਸਿਆ, ਜਿਸ ਵਿੱਚ ਪਾਣੀ ਦੀ ਕਮੀ, ਗੰਦਗੀ, ਸੜਕਾਂ ਦੀ ਮਾੜੀ ਹਾਲਤ, ਬਿਜਲੀ ਬੰਦ ਹੋਣਾ ਅਤੇ ਸਿਹਤ ਸਹੂਲਤਾਂ ਦੀ ਘਾਟ ਸ਼ਾਮਲ ਹੈ। ਕੁਝ ਵਸਨੀਕਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੜਕਾਂ ਤੇ ਪਾਣੀ ਭਰਨ ਨਾਲ ਆਵਾਜਾਈ ਦੀਆਂ ਵੱਡੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਨੌਜਵਾਨਾਂ ਨੇ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਅਤੇ ਖੇਡ ਦੇ ਮੈਦਾਨ ਦੀ ਜ਼ਰੂਰਤ ਦਾ ਮੁੱਦਾ ਵੀ ਉਠਾਇਆ। ਪੂਜਾ ਲੂਥਰਾ ਸਚਦੇਵਾ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਲੱਭਣਾ ਹੈ।