ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਸ਼ਹਿਰ ’ਚ ਭਰਵਾਂ ਸਵਾਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਸ਼ਹਿਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
Publish Date: Thu, 19 Nov 2026 05:12 PM (IST)
Updated Date: Fri, 20 Nov 2026 04:04 AM (IST)
23 ਨਵੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫਾਜ਼ਿਲਕਾ ਤੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਨਵੰਬਰ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਵਿੱਚ ਸੰਗਤਾਂ ਦਾ ਉਤਸ਼ਾਹ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿੱਤਨੇਮ ਉਪਰੰਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਣ ਵਾਲੀ ਪ੍ਰਭਾਤ ਫੇਰੀ ਸ਼ਹਿਰ ਦੇ ਵੱਖ-ਵੱਖ ਗਲੀ-ਮੁਹੱਲਿਆਂ ਵਿੱਚ ਬਾਬੇ ਨਾਨਕ ਦੇ ਉਪਦੇਸ਼ਾਂ ਦਾ ਸੁਨੇਹਾ ਦਿੰਦੀ ਹੋਈ ਸੰਗਤਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਇਸੇ ਲੜੀ ਤਹਿਤ ਅੱਜ ਦੀ ਪ੍ਰਭਾਤ ਫੇਰੀ ਰਾਧਾ ਸੁਆਮੀ ਕਾਲੋਨੀ ਵਿਖੇ ਸੁਖਵਿੰਦਰ ਸਿੰਘ ਪੱਪੀ ਪੈੜਾਂ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੀ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਹਾਜ਼ਰ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਭਾਤ ਫੇਰੀ ਦੇ ਪਹੁੰਚਣ ਤੋਂ ਪਹਿਲਾਂ ਭਾਈ ਜਸਪ੍ਰੀਤ ਸਿੰਘ ਅਤੇ ਬੀਬੀ ਤ੍ਰਿਪਤ ਕੌਰ ਦੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਨ੍ਹਾਂ ਪ੍ਰਭਾਤ ਫੇਰੀਆਂ ਵਿੱਚ ਦਵਿੰਦਰ ਸਿੰਘ ਅਹੂਜਾ, ਅਮਰਜੀਤ ਸਿੰਘ ਸੰਧੂ, ਨਰੈਣ ਸਿੰਘ ਬੈਂਕ ਵਾਲੇ, ਗੁਰਪ੍ਰੀਤ ਸਿੰਘ ਜੱਗਾ, ਪ੍ਰਭਜੀਤ ਸਿੰਘ ਕਾਠਪਾਲ, ਗੁਰਮੀਤ ਸਿੰਘ ਰਾਣੂ, ਡਾ. ਬਲਬੀਰ ਸਿੰਘ, ਸੁਖਵਿੰਦਰ ਸਿੰਘ ਤਨੇਜਾ, ਜਰਨੈਲ ਸਿੰਘ ਤਨੇਜਾ, ਗੁਰਦੀਪ ਸਿੰਘ, ਹਰੀਸ਼ ਚੰਦਰ ਪੁਪਨੇਜਾ, ਪਰਮਜੀਤ ਸਿੰਘ ਬੈਂਕ ਵਾਲੇ, ਡਾ. ਆਰ.ਪੀ. ਸਿੰਘ, ਜਗਜੀਤ ਸਿੰਘ ਦੁਰੇਜਾ, ਅਮਨ ਦੁਰੇਜਾ, ਮਹਿੰਗਾ ਸਿੰਘ ਐੱਸ.ਡੀ.ਓ., ਮਾਸਟਰ ਸਰਬਜੀਤ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਸੁਖਵਿੰਦਰ ਸਿੰਘ ਰਾਜੂ, ਹਰਮੰਦਰ ਸਿੰਘ ਬੱਸਾਂ ਵਾਲੇ, ਹਰਮਿੰਦਰ ਸਿੰਘ ਤਨੇਜਾ, ਜਗਦੇਵ ਸਿੰਘ, ਰਜਿੰਦਰ ਕੁਮਾਰ, ਅਵਤਾਰ ਸਿੰਘ ਬਾਠ ਅਤੇ ਮੇਜਰ ਸਿੰਘ ਸਮੇਤ ਹੋਰ ਸੰਗਤਾਂ ਵੱਲੋਂ ਪੂਰਨ ਸੇਵਾ ਨਿਭਾਈ ਜਾ ਰਹੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਗੁਰੂਘਰ ਦਾ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਹੀ ਅਸੀਂ ਉਨ੍ਹਾਂ ਦੀਆਂ ਬਖ਼ਸ਼ਿਸ਼ਾਂ ਦੇ ਪਾਤਰ ਬਣ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੰਗਤਾਂ ਵਿੱਚ ਪ੍ਰਭਾਤ ਫੇਰੀਆਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹ ਸੰਗਤਾਂ ਬਹੁਤ ਭਾਗਾਂ ਵਾਲੀਆਂ ਹਨ, ਜੋ ਅੰਮ੍ਰਿਤ ਵੇਲੇ ਉੱਠ ਕੇ ਗੁਰੂ ਦਾ ਨਾਮ ਜਪਦੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 23 ਨਵੰਬਰ, ਸੋਮਵਾਰ ਨੂੰ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।