- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਲਵਾਰ ਨੂੰ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਟਿਕਟ ’ਤੇ ਇਕ ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ ਤਾਂ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਧੀ ਦਾ ਵਿਆਹ ਧੂਮਧਾਮ ਨਾਲ ਕਰਨਗੇ। ਰੇਲਵੇ ਰੋਡ ਸਥਿਤ ਰਾਧਾ ਸੁਆਮੀ ਲਾਟਰੀ ਸੈਂਟਰ ਦੇ ਸੰਚਾਲਕ ਸੁਸ਼ੀਲ ਕੁਮਾਰ ਧੂੜੀਆ ਨੇ ਦੱਸਿਆ ਕਿ ਪਹਿਲੀ ਵਾਰ ਉਨ੍ਹਾਂ ਦੇ ਸੈਂਟਰ ਤੋਂ ਕਿਸੇ ਗਾਹਕ ਦੀ ਇਕ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।

ਸੰਵਾਦ ਸਹਿਯੋਗੀ, ਜਾਗਰਣ, ਅਬੋਹਰ : ਅਬੋਹਰ ਦੇ ਕਿਸਾਨ ਦਲਜੀਤ ਸਿੰਘ ਨੇ ਦੀਵਾਲੀ ਬੰਪਰ ਲਾਟਰੀ ’ਚ ਇਕ ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ। ਦਲਜੀਤ ਆਪਣੀ ਧੀ ਦੇ ਵਿਆਹ ਦਾ ਖ਼ਰਚਾ ਪੂਰਾ ਕਰਨ ਲਈ ਕਰਜ਼ਾ ਲੈਣ ਦੀ ਤਿਆਰੀ ਕਰ ਰਹੇ ਸਨ। ਧੀ ਦੇ ਵਿਆਹ ਤੋਂ ਪਹਿਲਾਂ ਮਿਲੀ ਇਸ ਖ਼ਬਰ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਦੁੱਗਣੀਆਂ ਕਰ ਦਿੱਤੀਆਂ ਹਨ। ਪਿੰਡ ਰੁਕਨਪੁਰਾ ਖੁਈਖੇੜਾ ਦੇ ਰਹਿਣ ਵਾਲੇ ਦਲਜੀਤ ਸਿੰਘ ਨੇ ਦੀਵਾਲੀ ਤੋਂ ਇਕ ਹਫ਼ਤਾ ਪਹਿਲਾਂ ਰੇਲਵੇ ਰੋਡ ਸਥਿਤ ਰਾਧਾ ਸੁਆਮੀ ਲਾਟਰੀ ਸੈਂਟਰ ਤੋਂ ਦੀਵਾਲੀ ਬੰਪਰ ਦੀ ਟਿਕਟ ਨੰਬਰ 726580 ਖ਼ਰੀਦੀ ਸੀ। ਮੰਗਲਵਾਰ ਨੂੰ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਟਿਕਟ ’ਤੇ ਇਕ ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ ਤਾਂ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਧੀ ਦਾ ਵਿਆਹ ਧੂਮਧਾਮ ਨਾਲ ਕਰਨਗੇ। ਰੇਲਵੇ ਰੋਡ ਸਥਿਤ ਰਾਧਾ ਸੁਆਮੀ ਲਾਟਰੀ ਸੈਂਟਰ ਦੇ ਸੰਚਾਲਕ ਸੁਸ਼ੀਲ ਕੁਮਾਰ ਧੂੜੀਆ ਨੇ ਦੱਸਿਆ ਕਿ ਪਹਿਲੀ ਵਾਰ ਉਨ੍ਹਾਂ ਦੇ ਸੈਂਟਰ ਤੋਂ ਕਿਸੇ ਗਾਹਕ ਦੀ ਇਕ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।