ਰੇਡੀਐਂਟ ਸਕੂਲ ’ਚ ਇਨਾਮ ਵੰਡ ਸਮਾਰੋਹ ਕਰਵਾਇਆ
ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਇਨਾਮ ਵੰਡ ਸਮਾਰੋਹ ਦਾ ਆਯੋਜਨ ਹੋਈਆਂ
Publish Date: Sat, 18 Apr 2026 06:57 PM (IST)
Updated Date: Sat, 18 Apr 2026 07:00 PM (IST)
ਸਟਾਫ ਰਿਪੋਰਟਰਹ.ਪੰਜਾਬੀ ਜਾਗਰਣ, ਫਾਜ਼ਿਲਕਾ : ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਨੇ ’ਚ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਾਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ। ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 98.4% ਨਾਲ ਪਹਿਲਾ, ਜਦਕਿ ਜਸਪ੍ਰੀਤ ਕੌਰ ਤੇ ਗਗਨਦੀਪ ਕੌਰ ਨੇ 97.4% ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਦੀਕਸ਼ਾ 93% ਨਾਲ ਤੀਜੇ ਸਥਾਨ ’ਤੇ ਰਹੀ। ਡਾ. ਪੰਕਜ ਧਮੀਜਾ ਨੇ ਕਿਹਾ ਕਿ ਇਹ ਸਫਲਤਾ ਸਿਰਫ਼ ਨਤੀਜਿਆਂ ਦੀ ਗਿਣਤੀ ਨਹੀਂ, ਸਗੋਂ ਇਹ ਸਾਲ ਭਰ ਦੀ ਕਰੜੀ ਮਿਹਨਤ, ਅਨੁਸ਼ਾਸਨ ਤੇ ਨਿਸ਼ਠਾ ਦਾ ਨਤੀਜਾ ਹੈ। ਪ੍ਰਿੰਸੀਪਲ ਨੀਤੀ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਉਹਨਾਂ ਦੀ ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਸਿੱਧਾ ਨਤੀਜਾ ਹੈ। ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ। ਸੀਨੀਅਰ ਵਿੰਗ ਕੋਆਰਡੀਨੇਟਰ ਸੌਰਵ ਕੁੱਬਾ ਨੇ ਕਿਹਾ ਕਿ ਇਹ ਪ੍ਰਾਪਤੀ ਸਾਰੇ ਸਕੂਲ ਲਈ ਮਾਣ ਦੀ ਗੱਲ ਹੈ।