ਪੇਂਡੂ ਜਲ ਸਪਲਾਈ ਸਕੀਮਾਂ ਦੇ ਨਿੱਜੀਕਰਨ ਵਿਰੁੱਧ ਧਰਨਾ 3 ਨੂੰ
ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ ਦੇ ਵਿਰੋਧ 'ਚ 3 ਫਰਵਰੀ ਨੂੰ ਧਰਨਾ
Publish Date: Wed, 28 Jan 2026 03:42 PM (IST)
Updated Date: Wed, 28 Jan 2026 03:43 PM (IST)
ਪੱਤਰ ਪ੍ਰੇਰਕ, ਜਲਾਲਾਬਾਦ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਬ੍ਰਾਂਚ ਜਲਾਲਾਬਾਦ ਵੱਲੋਂ ਬ੍ਰਾਂਚ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ ਦੀ ਅਗੁਵਾਈ ਹੇਠ ਜਲ ਸਪਲਾਈ ਦਫਤਰ ਗੁੰਮਾਨੀਵਾਲਾ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਦਫਤਰੀ ਸਟਾਫ ਤੋਂ ਸੂਬਾਈ ਆਗੂ ਸੁਖਚੈਨ ਸਿੰਘ ਸੋਢੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਫੀਲਡ ਅਤੇ ਦਫਤਰ ਵਿੱਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 7 ਫਰਵਰੀ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਹੋ ਰਹੀ ਪੰਜਾਬ ਪੱਧਰੀ ਰੈਲੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਬ੍ਰਾਂਚ ਕਮੇਟੀ ਵੱਲੋਂ ਪੰਚਾਇਤੀਕਰਨ ਦੇ ਵਿਰੋਧ ਵਿੱਚ ਅਤੇ ਹੋਰ ਮੰਗਾਂ-ਮਸਲਿਆਂ ਨੂੰ ਲੈ ਕੇ 3 ਫਰਵਰੀ 2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਜਲਾਲਾਬਾਦ ਦੇ ਐਸ.ਡੀ.ਓ. ਦਫਤਰ ਦਾ ਘੇਰਾਓ ਕਰਕੇ ਧਰਨਾ ਦਿੱਤਾ ਜਾਵੇਗਾ।