ਪੰਜਾਬ ਭਾਜਪਾ ਪ੍ਰਧਾਨ ਜਾਖੜ ਦਾ ਦਾਅਵਾ: ਅਮਨ-ਸ਼ਾਂਤੀ ਅਤੇ ਵਿਕਾਸ ਸਾਡੀ ਪਹਿਲੀ ਤਰਜੀਹ, 'ਆਪ'-ਕਾਂਗਰਸ 'ਤੇ ਵੀ ਸਾਧਿਆ ਨਿਸ਼ਾਨਾ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਾਰਨ ਸੂਬੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਇਨ੍ਹਾਂ ਸਮੱਸਿਆਵਾਂ ਦਾ ਹੱਲ ਭਾਜਪਾ ਹੀ ਕਰੇਗੀ। ਉਨ੍ਹਾਂ ਕਿਹਾ ਕਿ "ਪੰਜਾਬ ਅੰਦਰ 'ਆਪ' ਦੇ ਬੀਜੇ ਕੰਡੇ ਭਾਜਪਾ ਹੀ ਕੱਢੇਗੀ।"
Publish Date: Tue, 21 Jul 2026 02:50 PM (IST)
Updated Date: Tue, 21 Jul 2026 02:51 PM (IST)
ਰਿਤਿਸ਼ ਕੁੱਕੜ,ਪੰਜਾਬੀ ਜਾਗਰਣ, ਫਾਜ਼ਿਲਕਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਾਰਨ ਸੂਬੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਇਨ੍ਹਾਂ ਸਮੱਸਿਆਵਾਂ ਦਾ ਹੱਲ ਭਾਜਪਾ ਹੀ ਕਰੇਗੀ। ਉਨ੍ਹਾਂ ਕਿਹਾ ਕਿ "ਪੰਜਾਬ ਅੰਦਰ 'ਆਪ' ਦੇ ਬੀਜੇ ਕੰਡੇ ਭਾਜਪਾ ਹੀ ਕੱਢੇਗੀ।"
ਫਾਜ਼ਿਲਕਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀਆਂ ਨੀਤੀਆਂ ਵਿੱਚ ਕੋਈ ਖਾਸ ਫਰਕ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ "ਆਪ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ," ਅਤੇ ਦੋਵਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰੀਆਂ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਹੋਰ ਗੰਭੀਰ ਮੁੱਦਿਆਂ 'ਤੇ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਸੂਬੇ ਵਿੱਚ ਅਮਨ-ਸ਼ਾਂਤੀ, ਵਿਕਾਸ ਅਤੇ ਸੁਸ਼ਾਸਨ ਨੂੰ ਯਕੀਨੀ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲਿਜਾਇਆ ਜਾਵੇਗਾ।