ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ : ਰਵਿੰਦਰ ਦਲਵੀ ਸ਼ਹੀਦਾਂ ਦੀ ਸਮਾਧੀ ਆਸਫਵਾਲਾ ਵਿਖੇ ਪੰਜਾਬ ਕਾਂਗਰਸ ਇੰਚਾਰਜ ਰਵਿੰਦਰ ਦਲਵੀ ਨੇ ਨਤਮਸਤਕ ਹੋ ਕੇ ਦਿੱਤੀ ਸ਼ਰਧਾਂਜਲੀ
Publish Date: Sun, 27 Sep 2026 05:00 PM (IST)
Updated Date: Sun, 27 Sep 2026 05:03 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਦਲਵੀ ਨੇ ਫਾਜ਼ਿਲਕਾ ਦੌਰੇ ਦੌਰਾਨ ਕੌਮਾਂਤਰੀ ਸਰਹੱਦ ਨੇੜੇ ਸਥਿਤ ਸ਼ਹੀਦਾਂ ਦੀ ਸਮਾਧੀ ਆਸਫਵਾਲਾ ਵਿਖੇ ਨਤਮਸਤਕ ਹੋ ਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕਾਂਗਰਸ ਆਗੂ ਸਮਰਬੀਰ ਸਿੰਘ ਸਿੱਧੂ ਨੇ ਰਵਿੰਦਰ ਦਲਵੀ ਨੂੰ ਸ਼ਹੀਦਾਂ ਦੀ ਸਮਾਧੀ ਨਾਲ ਜੁੜੇ ਇਤਿਹਾਸ ਅਤੇ 1971 ਦੀ ਜੰਗ ਦੌਰਾਨ ਜਵਾਨਾਂ ਵੱਲੋਂ ਦਿੱਤੀ ਕੁਰਬਾਨੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਰਵਿੰਦਰ ਦਲਵੀ ਨੇ ਬੇਰੀਵਾਲਾ ਪੁਲ ਦਾ ਵੀ ਦੌਰਾ ਕੀਤਾ ਅਤੇ 1971 ਦੀ ਜੰਗ ਨਾਲ ਸਬੰਧਤ ਘਟਨਾਵਾਂ ਅਤੇ ਇਸ ਖੇਤਰ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਸ਼ਹੀਦਾਂ ਨੂੰ ਨਮਨ ਕਰਦਿਆਂ ਰਵਿੰਦਰ ਦਲਵੀ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਗੌਰਵਮਈ ਇਤਿਹਾਸ ਤੋਂ ਆਉਣ ਵਾਲੀ ਪੀੜ੍ਹੀ ਨੂੰ ਜਾਣੂ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ, ਰਾਜ ਬਖਸ਼ ਕੰਬੋਜ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਕੌਸ਼ਲ ਬੂਕ, ਬਲਾਕ ਪ੍ਰਧਾਨ ਰਿਤੇਸ਼ ਗਗਨੇਜਾ, ਜਸਬੀਰ ਸੈਣੀ, ਅਸ਼ੋਕ ਕੰਬੋਜ, ਪ੍ਰੋ. ਤ੍ਰਿਭਵਨ ਰਾਮ, ਫ਼ਰਿਸ਼ਤਾ ਦਹੂਜਾ, ਕਰਨੈਲ ਸੈਕਟਰੀ, ਕੁਲਦੀਪ ਸਿੰਘ, ਜੈ ਚੰਦ, ਸਰਦੂਲ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।