ਫਾਜ਼ਿਲਕਾ 'ਚ ਪੁਲਿਸ ਮੁਕਾਬਲੇ 'ਚ ਬਦਮਾਸ਼ ਢੇਰ, RSS ਨੇਤਾ ਦੇ ਕਤਲ ਨਾਲ ਨਿਕਲਿਆ ਸਬੰਧ
ਇਥੇ ਇਹ ਦੱਸ ਦਈਏ ਕਿ ਬੀਤੀ 15 ਨਵੰਬਰ ਨੂੰ ਸੀਨੀਅਰ ਆਰਐੱਸਐੱਸ ਵਰਕਰ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਫਿਰੋਜ਼ਪੁਰ ਸ਼ਹਿਰ (ਮੋਚੀ ਬਾਜ਼ਾਰ ਦੇ ਏਰੀਆ) ਵਿਚ ਯੂਕੋ ਬੈਂਕ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੇ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
Publish Date: Thu, 27 Nov 2025 10:14 AM (IST)
Updated Date: Thu, 27 Nov 2025 10:36 AM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ: ਜਲਾਲਾਬਾਦ ਦੇ ਮਹਿਮੂਜ਼ੋਈਆ ਨੇੜੇ ਫਿਰੋਜ਼ਪੁਰ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਸਵੇਰੇ ਤੜਕੇ ਵਾਪਰੀ ਅਤੇ ਇਸ ਵਿੱਚ ਕਈ ਰਾਊਂਡ ਫਾਇਰਿੰਗ ਹੋਈ। ਜਾਣਕਾਰੀ ਅਨੁਸਾਰ, ਪੁਲਿਸ ਹਥਿਆਰਾਂ ਦੀ ਬਰਾਮਦਗੀ ਅਤੇ ਮੁਲਜ਼ਮਾਂ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਹੁੰਚੀ ਸੀ। ਇਸ ਦੌਰਾਨ, ਜਦੋਂ ਪੁਲਿਸ ਨੇ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਬਾਦਲ ਦੇ 2 ਸਾਥੀਆਂ ਨੇ ਪੁਲਿਸ ਨੂੰ ਦੇਖਦੇ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਮੁਕਾਬਲੇ ਦੌਰਾਨ, ਆਰ.ਐੱਸ.ਐੱਸ. ਵਰਕਰ ਨਵੀਨ ਅਰੋੜਾ ਕਤਲ ਕੇਸ ਦਾ ਮੁੱਖ ਮੁਲਜ਼ਮ ਬਾਦਲ ਪੁਲਿਸ ਦੀ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ। ਹਾਲਾਂਕਿ, ਇਸ ਗੋਲੀਬਾਰੀ ਵਿੱਚ ਇੱਕ ਹੈੱਡ ਕਾਂਸਟੇਬਲ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।
ਇਥੇ ਇਹ ਦੱਸ ਦਈਏ ਕਿ ਬੀਤੀ 15 ਨਵੰਬਰ ਨੂੰ ਸੀਨੀਅਰ ਆਰਐੱਸਐੱਸ ਵਰਕਰ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਫਿਰੋਜ਼ਪੁਰ ਸ਼ਹਿਰ (ਮੋਚੀ ਬਾਜ਼ਾਰ ਦੇ ਏਰੀਆ) ਵਿਚ ਯੂਕੋ ਬੈਂਕ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੇ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਵਲੋਂ ਇਸੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਸਨ। ਜਿਸ ਦੌਰਾਨ ਇਹ ਐਨਕਾਊਂਟਰ ਹੋਇਆ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਵੱਜਣ ਕਾਰਨ ਸ਼ੂਟਰ ਬਾਦਲ ਦੀ ਮੌਤ ਹੋ ਗਈ ਹੈ।
ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਫ਼ਾਜ਼ਿਲਕਾ ਦੇ ਸਿਵਿਲ ਹਸਪਤਾਲ ਵਿਖੇ ਭਰਤੀ ਕਰਵਾਇਆ।ਡੀ ਆਈ ਜੀ ਫਿਰੋਜ਼ਪੁਰ ਅਤੇ ਐਸਐਸਪੀ ਫਿਰੋਜ਼ਪੁਰ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਕਰ ਰਹੇ ਹਨ।