ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਵਿੱਚ ਸੁਧਾਰ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਜਾਰੀ :ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਕੈਂਪ ਭਲ਼ਕੇ : ਵਿਧਾਇਕ ਮੁਸਾਫਿਰ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਵਿੱਚ ਸੁਧਾਰ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਜਾਰੀ :ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
Publish Date: Tue, 17 Feb 2026 06:18 PM (IST)
Updated Date: Tue, 17 Feb 2026 06:21 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜਨ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ| ਇਸੇ ਤਹਿਤ ਹੀ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਦੀ ਅਗਵਾਈ ਹੇਠ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਤਹਿਤ 19 ਫਰਵਰੀ 2026 ਨੂੰ ਸਿਵਲ ਹਸਪਤਾਲ (ਸੀ.ਐੱਚ.ਸੀ) ਸੀਤੋ ਗੁੰਨੋ ਹਲਕਾ ਬੱਲੂਆਣਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਵਿਸੇਸ਼ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਲੱਗਣ ਵਾਲੇ ਇਸ ਕੈਂਪ ਵਿੱਚ ਕੈਂਪ ਰਾਹੀਂ ਬਜ਼ੁਰਗਾਂ ਨੂੰ ਇੱਕ ਛੱਤ ਹੇਠਾਂ ਸਿਹਤ ਚੈੱਕਅੱਪ ਕੈਂਪ, ਬੈਕਿੰਗ ਸੇਵਾਵਾਂ, ਹੈਲਪ ਡੈਸਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਬੁਢਾਪਾ ਪੈਨਸ਼ਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬਜੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲ ਤੇ ਨੱਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ, ਆਯੁਰਵੈਦਿਕ ਚੈੱਕਅਪ, ਐਲਿਮਕੋ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਬੁਢਾਪਾ ਪੈਨਸ਼ਨ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਹਲਕੇ ਦੇ ਬਜ਼ੁਗਰਾਂ ਨੂੰ ਵੱਧ ਚੜ੍ਹ ਕੇ ਇਸ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ। ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫਤ ਮੈਡੀਕਲ ਚੈੱਕਅਪ ਕੀਤਾ ਜਾਵੇਗਾ ਅਤੇ ਮੁਫਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਜਿਨ੍ਹਾਂ ਬਜ਼ੁਰਗਾਂ ਦੇ ਇਸ ਕੈਂਪ ਵਿੱਚ ਚੈੱਕਅੱਪ ਦੌਰਾਨ ਅੱਖਾਂ ਦੀ ਸਰਜਰੀ ਕਰਵਾਉਣ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ ਉਨ੍ਹਾਂ ਦੀਆਂ ਆਉਣ ਵਾਲੇ ਸਮੇਂ ਵਿੱਚ ਸਰਜਰੀਆਂ ਵੀ ਕਰਵਾਈਆਂ ਜਾਣਗੀਆਂ।