ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ : ਚੇਅਰਮੈਨ ਜਾਖੜ
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਕੀਤੀਆਂ ਪੂਰੀਆਂ:ਚੇਅਰਮੈਨ ਉਪਕਾਰ ਸਿੰਘ ਜਾਖੜ
Publish Date: Wed, 11 Mar 2026 05:48 PM (IST)
Updated Date: Wed, 11 Mar 2026 05:51 PM (IST)

ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਮਾਂ ਰਹਿੰਦੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਲੋਕਾਂ ਨਾਲ ਇਮਾਨਦਾਰੀ ਦੀ ਵਚਨਬੱਧਤਾ ਨਿਭਾਈ ਹੈ। ਜਾਣਕਾਰੀ ਦਿੰਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ,ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ, ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰ ਅਰਵਿੰਦ ਬਜਾਜ ਅਤੇ ਫਾਜ਼ਿਲਕਾ ਕੋਆਰਡੀਨੇਟਰ ਮਹਿਲਾ ਵਿੰਗ ਮੰਜੂ ਸੇਤੀਆ ਨੇ ਦੱਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਸਾਡੀ ਸਰਕਾਰ ਨੇ ਲੋਕਾਂ ਨਾਲ ਮੁੱਖ ਤੌਰ ਤੇ 5 ਗਾਰੰਟੀਆਂ ਕੀਤੀਆਂ ਸਨ ਜਿਸ ਵਿਚੋਂ 4 ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਤੇ ਰਹਿੰਦੀ ਪੰਜਵੀਂ ਗਰੰਟੀ ਵੀ ਇਸ ਸਾਲ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਅਧਿਕਾਰਤ ਤੌਰ ਤੇ ਐਲਾਣ ਹੋਣ ਮਗਰੋਂ ਪੂਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ ''ਤੇ ਸਸ਼ਕਤੀਕਰਨ ਦਾ ਇੱਕ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਵਰਗ ਨਾਲ ਸਬੰਧਤ ਔਰਤ ਨੂੰ ਪ੍ਰਤੀ ਮਹੀਨਾ ਹਜਾਰ ਰੁਪਏ ਮਿਲਣਗੇ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸੇਵਾ ਮੁਹੱਈਆ ਕਰਵਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ ਜਿਸ ਨਾਲ ਲੋਕ ਬਿਨਾ ਕਿਸੇ ਖਜਲ-ਖੁਆਰੀ ਦੇ ਸਿਹਤ ਸੇਵਾਵਾਂ ਹਾਸਲ ਕਰ ਰਹੇ ਹਨ ਤੇ ਕੈਂਪਾਂ ਰਾਹੀਂ ਕਾਰਡ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਵੀ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਨਾਲ 90 ਫੀਸਦੀ ਤੋਂ ਵੱਧ ਲੋਕਾਂ ਨੂੰ ਜੀਰੋ ਬਿਜਲੀ ਬਿਲ ਆ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ।