ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਯਤਨਸ਼ੀਲ : ਵਿਧਾਇਕ ਸਵਨਾ
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ:ਨਰਿੰਦਰ ਪਾਲ ਸਿੰਘ ਸਵਨਾ
Publish Date: Sun, 08 Feb 2026 03:47 PM (IST)
Updated Date: Sun, 08 Feb 2026 03:50 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜਿਲਕਾ : ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪਿੰਡਾਂ ਦੀਆਂ ਨਵੀਆਂ ਤੇ ਬਣੀਆਂ ਸੜਕਾਂ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਵਿਧਾਇਕ ਸਵਨਾ ਨੇ ਕਿਹਾ ਕਿ ਸਾਦਕੀ ਬਾਰਡਰ ਮੇਨ ਰੋਡ ਤੋਂ ਮੰਡੀ ਹਜੂਰ ਸਿੰਘ ਤੋਂ ਚਾਨਣ ਵਾਲਾ ਤੋਂ ਚੂਹੜੀ ਵਾਲਾ ਚਿਸ਼ਤੀ ਤੋਂ ਖਾਨ ਵਾਲਾ ਤੱਕ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਖੇ ਮੁਢਲੀਆਂ ਸਹੂਲਤਾਂ ਦੀ ਪੂਰਤੀ ਕਰਨ ਵਿਚ ਕੋਈ ਢਿਲ ਮਠ ਨਹੀ ਵਰਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਪਿੰਡਾਂ ਤੇ ਸ਼ਹਿਰ ਵਿਕਾਸ ਦੀਆਂ ਲੀਹਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸੜਕਾਂ, ਗਲੀਆਂ, ਨਾਲੀਆਂ ਆਦਿ ਹਰ ਪੱਖੋਂ ਸਹੂਲਤਾਂ ਦੀ ਪੂਰਤੀ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਲੋਕ ਭਲਾਈ ਕਾਰਜਾਂ ਵਿਚ ਲਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਮੁਹੱਈਆ ਕਰਵਾਇਆ ਜਾ ਸਕੇ।