ਪੰਜਾਬ ਸਰਕਾਰ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ : ਸਵਨਾ
ਪੰਜਾਬ ਸਰਕਾਰ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ:ਨਰਿੰਦਰ ਪਾਲ ਸਿੰਘ ਸਵਨਾ
Publish Date: Sat, 07 Feb 2026 06:02 PM (IST)
Updated Date: Sat, 07 Feb 2026 06:05 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਹਲਕਿਆਂ ਦੇ ਵਿਕਾਸ ਲਈ ਲਗਾਤਾਰ ਫੰਡ ਮੁਹਈਆ ਕਰਵਾਏ ਜਾ ਰਹੇ ਹਨ ਤੇ ਵੱਖ-ਵੱਖ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ 3 ਕਰੋੜ 85 ਲੱਖ ਦੀ ਲਾਗਤ ਨਾਲ ਚੌੜੀਆਂ ਕੀਤੀਆਂ ਜਾਣ ਵਾਲੀਆਂ ਵੱਖ ਵੱਖ ਸੜਕਾਂ ਦਾ ਨੀਹ ਪੱਥਰ ਰੱਖਣ ਮੌਕੇ ਕੀਤਾ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮਲਕਾਣੇ ਮਹੱਲੇ ਤੋਂ ਪਿੰਡ ਅਮਰਪੁਰਾ ਤੋਂ ਚੱਕਰਵਾਲਾ ਝੁੱਗਾ ਤੋਂ ਆਲਮਸ਼ਾਹ ਤੋਂ ਮੁਹੰਮਦ ਅਮੀਰਾ ਤੱਕ 3 ਕਰੋੜ 85 ਲੱਖ ਦੀ ਲਾਗਤ ਨਾਲ ਸੜਕ ਚੋੜਾ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਚੌੜਾਈ ਘੱਟ ਹੋਣ ਕਰਕੇ ਆਉਣ ਜਾਣ ਵਾਲਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਕਈ ਵਾਰ ਅਣ-ਸੁਖਾਵੀ ਘਟਨਾ ਵੀ ਵਾਪਰ ਜਾਂਦੀਆਂ ਸਨ। ਉਹਨਾਂ ਕਿਹਾ ਕਿ ਸੜਕਾਂ ਦੇ ਚੋੜਾ ਹੋਣ ਨਾਲ ਰਾਹਗੀਰਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੌਜੂਦਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਹਲਕੇ ਦਾ ਵਿਕਾਸ ਕੀਤਾ ਜਾ ਰਿਹਾ ਹੈ।