ਗੜੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਦੇ ਕਰਜ਼ੇ ਮਾਫ਼ ਕਰੇ ਸਰਕਾਰ : ਸਿਆਗ
ਪੰਜਾਬ ਸਰਕਾਰ ਗੜੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਦੇ ਬੈਂਕਾਂ,ਫਾਇਨੈਂਸ ਕੰਪਨੀਆਂ ਅਤੇ ਸਹਿਕਾਰੀ ਸਭਾਵਾਂ ਤੋਂ ਲਏ ਕਰਜ਼ੇ ਮੁਆਫ਼ ਕਰੇ:ਸੁਸ਼ੀਲ ਸਿਆਗ
Publish Date: Fri, 03 Apr 2026 05:16 PM (IST)
Updated Date: Fri, 03 Apr 2026 05:19 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ,ਫਾਜ਼ਿਲਕਾ :ਭਾਜਪਾ ਆਗੂ ਸੁਸ਼ੀਲ ਸਿਆਗ ਢੀਂਗਾਵਾਲੀ ਨੇ ਹਲਕਾ ਬੱਲੂਆਣਾ ਦੇ ਪ੍ਰਭਾਵਿਤ ਪਿੰਡਾ ਦਾ ਦੌਰਾ ਕਰਨ ਤੋਂ ਬਾਅਦ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ 31 ਮਾਰਚ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਅਤੇ ਬਾਗਾਂ ਦਾ ਤੁਰੰਤ ਮੁਆਵਜ਼ਾ ਦੇਵੇ ਅਤੇ ਬਾਗਬਾਨੀ ਵਿਭਾਗ ਤੋਂ ਬਾਗਾਂ ਦੇ ਨੁਕਸਾਨ ਦਾ ਮੁਲਾਂਕਣ ਕਰਵਾ ਕੇ ਮੁਆਵਜ਼ਾ ਦੇਵੇ।ਸਿਆਗ ਨੇ ਕਿਹਾ ਕਿ ਵਾਢੀ ਲਈ ਤਿਆਰ ਕਣਕ ਅਤੇ ਸਰ੍ਹੋਂ ਦੀ ਫਸਲ ਦੀ ਤਬਾਹੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਆਗ ਨੇ ਪੰਜਾਬ ਸਰਕਾਰ ਨੂੰ ਛੇਤੀ ਤੋਂ ਛੇਤੀ ਰਾਹਤ ਪ੍ਰਦਾਨ ਦੀ ਅਪੀਲ ਕਰਦਿਆ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਦਾ 100% ਕਰਜ਼ਾ ਮੁਆਫ਼ ਕਰਨ ਅਤੇ ਸਾਉਣੀ ਦੀ ਫ਼ਸਲ ਲਈ ਖਾਦ,ਬੀਜ ਅਤੇ ਡੀਜ਼ਲ ਫ਼ਰੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ।ਸੁਸ਼ੀਲ ਸਿਆਗ ਨੇ ਬੈਂਕਾਂ ਦਾ ਇੱਕ ਸਾਲ ਦਾ ਵਿਆਜ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਟਰੈਕਟਰਾਂ ਦੀਆਂ ਕਿਸ਼ਤਾਂ ਅਤੇ ਮਾਵਾਂ-ਭੈਣਾਂ ਅਤੇ ਮਜਦੂਰਾਂ ਵੱਲੋਂ ਲਏ ਗਏ ਕਰਜ਼ਿਆਂ ਤੇ ਇੱਕ ਸਾਲ ਦਾ ਵਿਆਜ ਅਤੇ ਕਿਸ਼ਤ ਮੁਆਫ਼ ਕਰਨ ਦੀ ਵੀ ਮੰਗ ਕੀਤੀ ਹੈ।