ਕੱਚੀਆਂ ਜ਼ਮੀਨਾਂ ਵਿਚ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ, ਕੈਬਨਿਟ ਨੇ ਲਾਈ ਮੋਹਰ
ਪੰਜਾਬ ਸਰਕਾਰ ਦਾ ਜ਼ਿਲ੍ਹਾ ਫਾਜ਼ਿਲਕਾ ਦੇ ਸਰਹੱਦੀ ਕਿਸਾਨਾਂ ਲਈ ਇਤਿਹਾਸਕ ਫੈਸਲਾ:ਗੋਲਡੀ ਕੰਬੋਜ ,ਸਵਨਾ
Publish Date: Mon, 23 Feb 2026 06:40 PM (IST)
Updated Date: Mon, 23 Feb 2026 06:43 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨ ਹਿਤ ਵਿਚ ਕਾਰਜ ਕਰ ਰਹੀ ਹੈ ਤੇ ਲਗਾਤਾਰ ਕਿਸਾਨਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੈਬਨਿਟ ਮੀਟਿੰਗ ਵਿਚ ਇਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਕੱਚੀਆਂ ਜਮੀਨਾਂ ਸਰਕਾਰੀ ਜਮੀਨਾਂ ਵਿਚ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੋਹਰ ਲਗਾਈ ਗਈ ਹੈ। ਉਨ੍ਹਾਂ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਬਾਰਡਰ ਪੱਟੀ ਦੇ ਕੱਚੀਆਂ ਜਮੀਨਾਂ ਵਾਲੇ ਕਿਸਾਨ ਵੀ ਆਬਾਦ ਹੋਣਗੇ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਕੱਚੀਆਂ ਜਮੀਨਾਂ ਵਾਲੇ ਕਿਸਾਨ ਪਿਛਲੇ ਕੁਝ ਸਾਲਾਂ ਤੋਂ ਇਨ੍ਹਾਂ ਜਮੀਨਾਂ ’ਤੇ ਖੇਤੀ ਕਰ ਰਹੇ ਹਨ ਤੇ ਆਪਦਾ ਗੁਜਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਜ਼ਿਲ੍ਹਾਂ ਫਾਜ਼ਿਲਕਾ ਵਿਚ ਜਦੋਂ ਵੀ ਹੜ ਆਦਿ ਕੁਦਰਤੀ ਆਫਤ ਪੈਂਦੀ ਹੈ ਤਾਂ ਬਾਕੀ ਕਿਸਾਨਾਂ ਨੂੰ ਤਾਂ ਸਰਕਾਰ ਵੱਲੋਂ ਮੁਆਵਜਾ ਮਿਲ ਜਾਂਦਾ ਸੀ ਪਰ ਜ਼ਮੀਨਾਂ ਕੱਚੀਆਂ ਹੋਣ ਕਰਕੇ ਇਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਦਾ ਸੀ। ਪਰ ਹੁਣ ਪੰਜਾਬ ਸਰਕਾਰ ਨੇ ਪਹਿਲਕਦਮੀ ਕਰਦਿਆਂ ਇਨ੍ਹਾਂ ਕਿਸਾਨਾਂ ਨੂੰ ਮੁਆਵਜ਼ ਦੇਣ ਦੇ ਘੇਰੇ ਅੰਦਰ ਲਿਆਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਜਿਥੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਤੇ ਸਮੂਹ ਕੈਬਨਿਟ ਦਾ ਧੰਨਵਾਦ ਪ੍ਰਗਟ ਕੀਤਾ ਹੈ ਜਿਨ੍ਹਾਂ ਨੇ ਬਾਰਡਰ ਪੱਟੀ ਦੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਲਈ ਸ਼ਲਾਘਾਯੋਗ ਫੈਸਲਾ ਲਿਆ ਹੈ ਉਥੇ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਘਬਰਾਉਣ ਦੀ ਹੁਣ ਲੋੜ ਨਹੀਂ, ਉਹ ਮਿਹਨਤ ਤੇ ਲਗਨ ਨਾਲ ਇਨ੍ਹਾਂ ਜਮੀਨਾਂ ਤੇ ਕਾਸ਼ਤ ਕਰਨ ਤੇ ਆਪਣੀ ਆਰਥਿਕ ਸਥਿਤੀ ਨੂੰ ਬਿਹਤਰ ਬਣਾਉਣ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨਾ ਕਰੇ ਕੋਈ ਕੁਦਰਤੀ ਆਫਤ ਆਉਂਦੀ ਵੀ ਹੈ ਤਾਂ ਉਹ ਸਰਕਾਰ ਵੱਲੋਂ ਐਲਾਣੇ ਜਾਣ ਵਾਲੇ ਮੁਆਵਜਾ ਦੇਣ ਦੇ ਘੇਰੇ ਵਿਚ ਆਉਣਗੇ ਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਦਿਨੀ ਵੀ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਅਫਸਰਾਂ ਨਾਲ ਇਸ ਮੁੱਦੇ ’ਤੇ ਮੀਟਿੰਗ ਕਰਕੇ ਆਏ ਸਨ ਤੇ ਬਾਰਡਰ ਪੱਟੀ ਦੇ ਕਿਸਾਨਾਂ ਦੀ ਇਸ ਸਮੱਸਿਆ ਬਾਰੇ ਜਾਣੂੰ ਕਰਵਾ ਕੇ ਆਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਲਈ ਇਕੋ-ਇਕ ਆਮਦਨ ਦਾ ਸਹਾਰਾ ਹੈ ਜਿਸ ਨਾਲ ਉਹ ਆਪਣਾ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੁਦਰਤੀ ਆਫਤ ਆ ਜਾਂਦੀ ਹੈ ਤਾਂ ਉਹ ਜਿਥੇ ਆਮਦਨ ਤੋਂ ਵਾਂਝੇ ਹੋ ਜਾਂਦੇ ਹਨ ਤੇ ਉਨ੍ਹਾਂ ਨੂੰ ਮੁਆਵਜਾ ਵੀ ਨਹੀਂ ਮਿਲਦਾ ਸੀ। ਪੰਜਾਬ ਸਰਕਾਰ ਦੇ ਇਸੇ ਇਤਿਹਾਸਕ ਤੇ ਬਹੁਤ ਵੱਡੇ ਫੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਮੁਆਵਜਾ ਮਿਲਣ ਨਾਲ ਕਿਸਾਨਾ ਨੂੰ ਉਨ੍ਹਾਂ ਦੀ ਖਰਾਬ ਹੋਈ ਫਸਲ ਦੇ ਨੁਕਸਾਨ ਦੀ ਭਰਪਾਈ ਹੋਵੇਗੀ ਤੇ ਉਹ ਆਪਣਾ ਜੀਵਨ ਤੇ ਰੋਜਮਰਾ ਦੀਆਂ ਜਰੁਰੀ ਵਸਤਾਂ ਦੀ ਪੂਰਤੀ ਬਿਨ੍ਹਾਂ ਕਿਸੇ ਖਜਲ-ਖੁਆਰੀ ਦੇ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਰਾਹਤ ਭਰਿਆ ਉਪਰਾਲਾ ਹੈ। ਉਨ੍ਹਾਂ ਕਿਹਾ ਕ ਉਹ ਕਿਸਾਨਾ ਦੇ ਹਿੱਤਾ ਲਈ ਲਗਾਤਾਰ ਮੰਤਰੀ ਸਾਹਿਬਾਨਾਂ ਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਰਹਿੰਦੇ ਹਨ ਤਾਂ ਜੋ ਬਾਰਡਰ ਪੱਟੀ ਦੇ ਕਿਸਾਨ ਖੁਸ਼ਹਾਲ ਤੇ ਆਬਾਦ ਹੋਣ।