ਰਾਜਪਾਲ ਕਟਾਰੀਆ ਲਹਿਰਾਉਣਗੇ ਤਿਰੰਗਾ : ਡੀਸੀ ਸੰਧੂ
ਗਣਤੰਤਰ ਦਿਵਸ ਮੌਕੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ:ਡਿਪਟੀ ਕਮਿਸ਼ਨਰ ਸੰਧੂ
Publish Date: Sun, 25 Jan 2026 06:14 PM (IST)
Updated Date: Sun, 25 Jan 2026 06:16 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿੱਚ ਮਨਾਇਆ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਕਰਨਗੇ। ਗਣਤੰਤਰ ਦਿਵਸ ਦੇ ਪਾਵਨ ਅਵਸਰ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਰਾਜ ਪੱਧਰੀ ਸਮਾਰੋਹ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਇਸ ਮੌਕੇ ਸ਼ਾਨਦਾਰ ਪਰੇਡ, ਸਾਂਸਕ੍ਰਿਤਿਕ ਕਾਰਜਕ੍ਰਮ ਅਤੇ ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।