ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : 4 ਪਿਸਤੌਲ, 47 ਜ਼ਿੰਦਾ ਕਾਰਤੂਸ ਤੇ ਹੈਰੋਇਨ ਸਮੇਤ 12 ਗ੍ਰਿਫ਼ਤਾਰ; 8 ਦੀ ਭਾਲ ਜਾਰੀ
ਥਾਣਾ ਸਿਟੀ-1 ਅਬੋਹਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 4 ਪਿਸਤੌਲ, 6 ਮੈਗਜ਼ੀਨ, 47 ਜ਼ਿੰਦਾ ਰੌਂਦ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ 12 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਇਸ ਮਾਮਲੇ ਵਿੱਚ 8 ਹੋਰ ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।
Publish Date: Tue, 30 Jun 2026 02:57 PM (IST)
Updated Date: Tue, 30 Jun 2026 02:59 PM (IST)
ਦੀਪਕ ਕੁਮਾਰ ਡੀਕੇ, ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਿਟੀ-1 ਅਬੋਹਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 4 ਪਿਸਤੌਲ, 6 ਮੈਗਜ਼ੀਨ, 47 ਜ਼ਿੰਦਾ ਰੌਂਦ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ 12 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਇਸ ਮਾਮਲੇ ਵਿੱਚ 8 ਹੋਰ ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।
ਪੁਲਿਸ ਵੱਲੋਂ ਇਹ ਕਾਰਵਾਈ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦੇਣ ਲਈ ਫਾਜ਼ਿਲਕਾ ਦੇ ਐੱਸ.ਐੱਸ.ਪੀ. ਅੱਜ ਸ਼ਾਮ ਪ੍ਰੈਸ ਕਾਨਫਰੰਸ ਕਰਨਗੇ, ਜਿਸ ਦੌਰਾਨ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।ਪ੍ਰੈਸ ਕਾਨਫਰੰਸ ਤੋਂ ਬਾਅਦ ਗ੍ਰਿਫ਼ਤਾਰ ਮੁਲਜ਼ਮਾਂ, ਫਰਾਰ ਵਿਅਕਤੀਆਂ ਅਤੇ ਬਰਾਮਦਗੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।