v> ਸੁਖਵਿੰਦਰ ਥਿੰਦ, ਫਾਜ਼ਿਲਕਾ : ਫਾਜ਼ਿਲਕਾ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਪੰਜਾਬ ਪੁਲਿਸ ਦੇ ਇਕ ਹਵਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਹਵਾਲਦਾਰ ਦੇ ਖ਼ਿਲਾਫ਼ ਕਰੱਪਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਵਿਭਾਗ ਦੇ ਫ਼ਾਜ਼ਿਲਕਾ ਦੇ ਡੀ.ਐੱਸ.ਪੀ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਦੇ ਪਿੰਡ ਰਾਣਾ ਦੇ ਇੱਕ ਕਿਸਾਨ ਸੂਰਤ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ। ਕਿ ਥਾਣਾ ਸਦਰ ਫਾਜ਼ਿਲਕਾ ਦੇ ਹਵਲਦਾਰ ਮਨਜੀਤ ਸਿੰਘ ਨੇ ਇਕ ਸ਼ਿਕਾਇਤ ਦੀ ਪੜਤਾਲ ਉਸ ਦੇ ਹੱਕ 'ਚ ਕਰਨ ਦੇ ਬਦਲੇ ਉਸ ਤੋਂ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਅਤੇ ਗੱਲ 8 ਹਜ਼ਾਰ ਵਿਚ ਹੋ ਗਈ, ਜਿਸ ਤੇ ਸੂਰਤ ਸਿੰਘ ਨੇ ਹਵਾਲਦਾਰ ਮਨਜੀਤ ਸਿੰਘ ਨੂੰ 5 ਹਜ਼ਾਰ ਰੁਪਏ ਮੌਕੇ 'ਤੇ ਦੇ ਦਿੱਤੇ ਤੇ ਬਾਕੀ ਪੈਸੇ ਕੁੱਝ ਦਿਨ ਰੁਕ ਕੇ ਦੇਣ ਦੀ ਗੱਲ ਕੀਤੀ । ਇਸ ਸੰਬੰਧੀ ਸੁਰਤ ਸਿੰਘ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਕੀਤੀ । ਉਨ੍ਹਾਂ ਦੱਸਿਆ ਕਿ ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਅੱਜ ਟਰੈਪ ਲੱਗਾ ਕੇ ਹਵਲਦਾਰ ਮਨਜੀਤ ਸਿੰਘ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਹੈ।

Posted By: Sarabjeet Kaur