ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਮੁਲਾਜ਼ਮ ਵਲੋਂ ਮੁਜ਼ਾਹਰਾ
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਮੁਲਾਜਮ ਵਲੋਂ ਰੋਸ਼ ਪ੍ਰਦਰਸ਼ਨ ਕੀਤਾ
Publish Date: Thu, 12 Feb 2026 06:34 PM (IST)
Updated Date: Fri, 13 Feb 2026 04:09 AM (IST)

ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ,ਫਾਜ਼ਿਲਕਾ : ਫਾਜ਼ਿਲਕਾ ਬੱਸ ਸਟੈਂਡ ਵਿਖੇ ਆਪਣੀਆਂ ਮੰਗ ਨੂੰ ਲੈਕੇ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਮੁਲਾਜਮ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵੀਰਵਾਰ ਨੂੰ ਫਾਜ਼ਿਲਕਾ ਵਿਖੇ ਬੱਸ ਸੇਵਾਵਾਂ ਪ੍ਰਭਾਵਿਤ ਰਹੀਆਂ। ਠੇਕਾ ਕਰਮਚਾਰੀਆਂ ਨੇ ਨਿੱਜੀਕਰਨ ਦੇ ਵਿਰੋਧ ਵਿੱਚ ਸੂਬਾ ਪੱਧਰੀ ਹੜਤਾਲ ਕੀਤੀ। ਪੰਜਾਬ ਰੋਡਵੇਜ਼, ਪੀਆਰਟੀਸੀ ਤੇ ਪਨਬਸ ਕਾਂਟ੍ਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਇਹ ਅੰਦੋਲਨ ਕੇਂਦਰ ਸਰਕਾਰ ਦੀਆਂ ਮਜ਼ਦੂਰੀ ਨੀਤੀਆਂ ਅਤੇ ਨਿੱਜੀਕਰਨ ਦੇ ਵਿਰੋਧ ਵਿੱਚ ਦੇਸ਼ਵਿਆਪੀ ਹੜਤਾਲ ਦਾ ਹਿੱਸਾ ਹੈ। ਯੂਨੀਅਨ ਦੇ ਸੂਬਾ ਆਗੂ ਉਡੀਕ ਕੰਬੋਜ,ਪ੍ਰਧਾਨ ਰਵਿੰਦਰ ਸਿੰਘ,ਜਰਨਲ ਸਕੱਤਰ ਮਨਪ੍ਰੀਤ ਸਿੰਘ,ਪ੍ਰਿਤਪਾਲ ਸਿੰਘ,ਗੁਰਵਿੰਦਰ ਸਿੰਘ,ਪ੍ਰਿੰਸ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਨਿੱਜੀਕਰਨ ਨੂੰ ਵਧਾਵਾ ਦੇ ਰਹੀ ਹੈ ਅਤੇ ਠੇਕਾ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ ਸਮੇਤ ਕਈ ਮੰਗਾਂ ਲੰਬੇ ਸਮੇਂ ਤੋਂ ਪੈਂਡਿੰਗ ਹਨ।ਉਨਾਂ ਦੱਸਿਆ ਕਿ ਯੂਨੀਅਨ ਜੇਲ੍ਹ ਵਿੱਚ ਬੰਦ ਕਰਮਚਾਰੀਆਂ ਦੀ ਰਿਹਾਈ, ਡਿਊਟੀ ਤੋਂ ਹਟਾਏ ਗਏ ਮੁਲਾਜ਼ਮਾਂ ਦੀ ਬਹਾਲੀ, ਠੇਕੇਦਾਰੀ ਪ੍ਰਥਾ ਖਤਮ ਕਰਨ, ਤਨਖਾਹ ਬਰਾਬਰੀ ਅਤੇ ਹੋਰ ਸਰਕਾਰੀ ਬੱਸਾਂ ਸ਼ਾਮਲ ਕਰਨ ਦੀ ਮੰਗ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਜਗ੍ਹਾ ਤੇ ਪ੍ਰਦਰਸ਼ਨ ਦੌਰਾਨ ਕਈ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।ਉਨ੍ਹਾਂ ਕਰਮਚਾਰੀਆਂ ਦੀ ਰਿਹਾ ਕੀਤਾ ਜਾਵੇ।