ਪ੍ਰਤਾਪ ਬਾਗ ਵਿਖੇ ‘ਪੰਜਾਬ ਸਖੀ ਸ਼ਕਤੀ’ ਮੇਲਾ 27 ਫਰਵਰੀ ਤੋਂ
ਪ੍ਰਤਾਪ ਬਾਗ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ 27 ਫਰਵਰੀ ਤੋਂ 1 ਮਾਰਚ ਤੱਕ
Publish Date: Fri, 20 Feb 2026 04:13 PM (IST)
Updated Date: Fri, 20 Feb 2026 04:15 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਸਥਾਨਕ ਪ੍ਰਤਾਪ ਬਾਗ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 27 ਫਰਵਰੀ ਤੋਂ 1 ਮਾਰਚ 2026 ਤੱਕ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਮੇਲੇ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕੀਤਾ। ਇਸ ਦੌਰਾਨ ਉਹਨਾਂ ਵਿਭਾਗੀ ਅਧਿਕਾਰੀਆਂ ਤੋਂ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸੁਝਾਅ ਵੀ ਲਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਮੇਲਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ, ਦਫਤਰ ਸੰਯੁਕਤ ਵਿਕਾਸ ਕਮਿਸ਼ਨਰ, ਮੁਹਾਲੀ ਵੱਲੋ ਦਫਤਰ ਲਘੂ ਉਦਯੋਗ(ਡੀ.ਆਈ.ਸੀ) ਫਾਜ਼ਿਲਕਾ ਅਤੇ ਪੰਜਾਬ ਸਟੇਟ ਰੂਰਲ ਲਾਇਵਲੀਹੁੱਡ ਮਿਸ਼ਨ ਅਧੀਨ ਪ੍ਰਤਾਪ ਬਾਗ ਫਾਜ਼ਿਲਕਾ ਵਿਖ਼ੇ ਲਗਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ’ਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਦੇ ਘਰੇਲੂ, ਜੈਵਿਕ, ਹੱਥਾਂ ਨਾਲ ਬਣੇ ਸਾਮਾਨ ਦੇ ਸਟਾਲ ਲੱਗਣਗੇ। ਇਸ ਤੋਂ ਇਲਾਵਾ ਸ਼ਾਮ ਨੂੰ ਉੱਘੇ ਸੂਫ਼ੀ ਅਤੇ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ। ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ਹੋਵੇਗਾ ਅਤੇ ਗਾਇਕਾਂ ਦੀਆਂ ਪੇਸ਼ਕਾਰੀਆਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਜ਼ਿਲਾ ਉਦਯੋਗ ਕੇਂਦਰ, ਜ਼ਿਲ੍ਹਾ ਤੇ ਬਲਾਕ ਵਿਕਾਸ ਪੰਚਾਇਤ ਵਿਕਾਸ ਵਿਭਾਗ, ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਭਾਸ਼ਾ ਵਿਭਾਗ ਤੇ ਭਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਆਪਣੀਆਂ ਡਿਊਟੀਆਂ ਤੇ ਜਿੰਮੇਵਾਰੀਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਕਿਹਾ! ਉਹਨਾਂ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ ਤੇ ਨਗਰ ਕੌਂਸਲ ਫਾਜ਼ਿਲਕਾ ਨੂੰ ਸਾਫ਼-ਸਫ਼ਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।