ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ’ਚ 295 ਪ੍ਰੀਖਿਆਰਥੀ ਗ਼ੈਰਹਾਜ਼ਰ
ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਸਫ਼ਲਤਾ ਪੂਰਵਕ ਹੋਈ ਸੰਪਨ
Publish Date: Sun, 15 Mar 2026 03:47 PM (IST)
Updated Date: Sun, 15 Mar 2026 03:51 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਆਯੋਜਿਤ ਕੀਤੀ ਗਈ। ਜ਼ਿਲ੍ਹਾ ਫਾਜਿਲਕਾ ਵਿੱਚ ਸਫਲਤਾ ਪੂਰਵਕ ਮੁਕੰਮਲ ਹੋਈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਅਜੇ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸਹਾਇਕ ਨੋਡਲ ਅਫ਼ਸਰ ਪ੍ਰਿਸੀਪਲ ਮਨੋਜ ਸ਼ਰਮਾ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਜ਼ਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਜ਼ਿਲ੍ਹਾ ਹੈਡਕੁਆਰਟਰ ਤੇ ਬਣਾਏ 9 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ। ਇਸ ਵਿੱਚ 4253 ਪ੍ਰੀਖਿਆਰਥੀਆਂ ਵਿੱਚੋਂ 3958 ਪ੍ਰੀਖਿਆਰਥੀਆਂ ਵੱਲੋਂ ਅਧਿਆਪਕ ਯੋਗਤਾ ਪਰੀਖਿਆ 2 ਦਿੱਤੀ ਗਈ ਅਤੇ 295 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮੂਹ ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਲਗਾਏ ਗਏ ਸਨ ਅਤੇ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਕੀਤਾ ਗਿਆ ਸੀ। ਸਕੂਲ ਆਫ ਐਮੀਨੈਂਸ ਫਾਜ਼ਿਲਕਾ ਨੂੰ ਨੋਡਲ ਕੇਂਦਰ ਬਣਾਇਆ ਗਿਆ ਸੀ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਹਰੇਕ ਪ੍ਰੀਖਿਆ ਕੇਂਦਰ ਵਿੱਚ ਡਿਊਟੀ ਮਜਿਸਟ੍ਰੇਟ ਦੀ ਨਿਯੁਕਤੀ ਕੀਤੀ ਗਈ ਸੀ। ਜਿਹਨਾਂ ਵੱਲੋਂ ਵਿਸ਼ੇਸ਼ ਤੌਰ ਇਸ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ। ਜ਼ਿਲ੍ਹਾ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੀ ਦੇਖਰੇਖ ਹੇਠ ਵਿੱਚ ਇਹ ਪ੍ਰੀਖਿਆਂ ਸਫ਼ਲਤਾ ਪੂਰਵਕ ਸੰਪਨ ਹੋਈ ਅਤੇ ਨਕਲ ਆਦਿ ਦਾ ਕੋਈ ਕੇਸ ਸਾਹਮਣੇ ਨਹੀ ਆਇਆ। ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਹਰੇਕ ਪ੍ਰੀਖਿਆ ਕੇਂਦਰ ਲਈ ਪ੍ਰਿੰਸੀਪਲ ਨੂੰ ਸੁਪਰਡੈਟ ਅਤੇ ਹੈੱਡਮਾਸਟਰ,ਹੈੱਡਮਿਸਟਰਿਸ ਨੂੰ ਡਿਪਟੀ ਸੁਪਰਡੈਂਟ ਲਗਾਇਆ ਗਿਆ ਸੀ। ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ,ਸਮੂਹ ਕੇਂਦਰ ਸੁਪਰਡੈਂਟ , ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਪ੍ਰੀਖਿਆਂ ਦੀ ਸਫਲਤਾ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।