ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐੱਮਆਰ ਸਰਕਾਰੀ ਕਾਲਜ ਦੀ 19 ਮੈਂਬਰੀ ਕਮੇਟੀ ਦੀ ਚੋਣ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਮਆਰ ਸਰਕਾਰੀ ਕਾਲਜ ਦੀ 19 ਮੈਂਬਰੀ ਕਮੇਟੀ ਦੀ ਚੋਣ
Publish Date: Thu, 22 Oct 2026 04:32 PM (IST)
Updated Date: Fri, 23 Oct 2026 04:01 AM (IST)
-ਦਿਲਕਰਨ ਰਤਨਪੁਰਾ ਪ੍ਰਧਾਨ ਤੇ ਪ੍ਰਵੀਨ ਝੋਕ ਸਕੱਤਰ ਚੁਣੇ ਗਏ; ਵਿਦਿਆਰਥੀਆਂ ਨੂੰ ਜਥੇਬੰਦ ਹੋਣ ਦਾ ਸੱਦਾ ਕਪਿਲ ਜਸੂਜਾ. ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਮਆਰ ਸਰਕਾਰੀ ਕਾਲਜ ਫਾਜ਼ਿਲਕਾ ਦੀ 19 ਮੈਂਬਰੀ ਕਾਲਜ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਜਥੇਬੰਦੀ ਦੇ ਇਤਿਹਾਸ, ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖੀ ਕਾਰਜਾਂ ਤੇ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਧਾਨ ਮਮਤਾ ਲਾਧੂਕਾ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਦੇਸ਼ ਵਿੱਚ ਭਾਜਪਾ ਸਰਕਾਰ ਵੱਲੋਂ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਪਣੇ ਰੁਜ਼ਗਾਰ, ਸਿੱਖਿਆ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਜਥੇਬੰਦ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਜ਼ਿਲ੍ਹਾ ਆਗੂ ਦਿਲਕਰਨ ਰਤਨਪੁਰਾ, ਪ੍ਰਵੀਨ ਝੋਕ ਅਤੇ ਜਸਵਿੰਦਰ ਲਾਧੂਕਾ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਇੱਕ ਪਾਸੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਰਕਾਰੀ ਵਿੱਦਿਅਕ ਸੰਸਥਾਵਾਂ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਬਚਾਉਣ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਇਹ ਚੁਣੇ ਗਏ ਅਹੁਦੇਦਾਰ ਚੋਣ ਦੌਰਾਨ ਦਿਲਕਰਨ ਰਤਨਪੁਰਾ ਨੂੰ ਕਾਲਜ ਕਮੇਟੀ ਦਾ ਪ੍ਰਧਾਨ, ਜਸਵਿੰਦਰ ਲਾਧੂਕਾ ਨੂੰ ਮੀਤ ਪ੍ਰਧਾਨ ਅਤੇ ਪ੍ਰਵੀਨ ਝੋਕ ਨੂੰ ਸਕੱਤਰ ਚੁਣਿਆ ਗਿਆ। ਇਸੇ ਤਰ੍ਹਾਂ ਰਮਨਦੀਪ ਕੌਰ ਅਤੇ ਸੰਜਨਾ ਫਾਜ਼ਿਲਕਾ ਨੂੰ ਖ਼ਜ਼ਾਨਚੀ, ਜਦਕਿ ਸੰਜਨਾ ਘੂਰੀ ਅਤੇ ਗੁਰਖਿਆਲ ਸਿੰਘ ਨੂੰ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਬਾਕੀ ਮੈਂਬਰਾਂ ਨੂੰ ਕਾਲਜ ਕਮੇਟੀ ਦੇ ਮੈਂਬਰਾਂ ਵਜੋਂ ਚੁਣਿਆ ਗਿਆ। ਅੰਤ ਵਿੱਚ ਵਿਦਿਆਰਥੀ ਆਗੂਆਂ ਨੇ ਵਿੱਦਿਅਕ ਸੰਸਥਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।