ਪੰਜਾਬ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਵਿਧਾਇਕ ਜਾਖੜ
ਪੰਜਾਬ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ: ਵਿਧਾਇਕ ਸੰਦੀਪ ਜਾਖੜ
Publish Date: Sun, 22 Mar 2026 04:46 PM (IST)
Updated Date: Sun, 22 Mar 2026 04:49 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਅਬੋਹਰ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੜਕੀ ਢਾਂਚੇ ਲਈ 814 ਕਰੋੜ ਰੁਪਏ ਦੀ ਮੁੜ ਜਾਰੀ ਕੀਤੀ ਰਾਸ਼ੀ ਲਈ ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਬਹੁਤ ਸ਼ਲਾਘਾਯੋਗ ਹੈ ਅਤੇ ਸੂਬੇ ਦੇ ਵਿਕਾਸ ਨੂੰ ਤੇਜ਼ ਕਰੇਗਾ। ਵਿਧਾਇਕ ਨੇ ਸਪੱਸ਼ਟ ਕੀਤਾ ਕਿ ਇਹ ਫੰਡ ਆਪ ਸਰਕਾਰ ਵੱਲੋਂ ਸਮੇਂ ਸਿਰ ਵਰਤੋਂ ਨਾ ਕਰਨ ਕਾਰਨ ਲੈਪਸ ਹੋ ਗਿਆ ਸੀ, ਪਰ ਹੁਣ ਕੇਂਦਰ ਸਰਕਾਰ ਨੇ ਇਸਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੇ ਪਿੰਡ ਦੀਵਾਨਖੇੜਾ ਤੱਕ ਲਿੰਕ ਸੜਕ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਕਿਹਾ ਕਿ ਇਹ ਰਕਮ ਇਲਾਕੇ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗੀ ਅਤੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰੇਗੀ। ਜਾਖੜ ਨੇ ਸੂਬਾ ਸਰਕਾਰ ਨੂੰ ਸਲਾਹ ਦਿੱਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਪੈਸੇ ਦੀ ਵਰਤੋਂ ਬਿਨਾਂ ਕਿਸੇ ਦੇਰੀ ਦੇ ਲੋਕ ਭਲਾਈ ਕੰਮਾਂ ਲਈ ਕੀਤੀ ਜਾਵੇ।