ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਤਿਮਾਹੀ ਮੀਟਿੰਗ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਤਿਮਾਹੀ ਮੀਟਿੰਗ ਕੀਤੀ ਗਈ
Publish Date: Thu, 16 Apr 2026 05:08 PM (IST)
Updated Date: Fri, 17 Apr 2026 04:07 AM (IST)

-9 ਮਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ: ਜ਼ਿਲ੍ਹਾ ਅਤੇ ਸੈਸ਼ਨ ਜੱਜ ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਤਿਮਾਹੀ ਮੀਟਿੰਗ ਧਰਮਿੰਦਰ ਪਾਲ ਸਿੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ।ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਦਾਨਗੀ, ਲੋਕ ਅਦਾਲਤਾਂ ਦੇ ਆਯੋਜਨ, ਪੈਰਾ ਲੀਗਲ ਵਲੰਟੀਅਰਾਂ ਦੀ ਕਾਰਗੁਜ਼ਾਰੀ, ਜਾਗਰੂਕਤਾ ਪ੍ਰੋਗਰਾਮਾਂ ਅਤੇ ਹੋਰ ਕਾਨੂੰਨੀ ਸੇਵਾਵਾਂ ਨਾਲ ਸੰਬੰਧਿਤ ਵਿਸ਼ਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਣਯੋਗ ਚੇਅਰਮੈਨ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਜ਼ਰੂਰਤਮੰਦ ਅਤੇ ਯੋਗ ਵਿਅਕਤੀਆਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਪਹੁੰਚਾਈ ਜਾਵੇ। ਇਸ ਤੋਂ ਇਲਾਵਾ ਯੂ.ਟੀ.ਆਰ.ਸੀ ਕਮੇਟੀ ਦੀ ਤਿਮਾਹੀ ਮੀਟਿੰਗ ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ— ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾਅ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਅੰਤ ਵਿੱਚ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਿਨਾਂਕ 09 ਮਈ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਵੱਖ-ਵੱਖ ਕਿਸਮ ਦੇ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਲੋਕ ਅਦਾਲਤ ਦਾ ਲਾਭ ਉਠਾ ਕੇ ਆਪਣੇ ਲੰਬਿਤ ਮਾਮਲਿਆਂ ਦਾ ਤੇਜ਼, ਸੁਲਭ ਅਤੇ ਖਰਚਾ ਰਹਿਤ ਨਿਪਟਾਰਾ ਕਰਵਾਉਣ। ਇਸ ਦੇ ਨਾਲ ਹੀ ਜੇ ਕੋਈ ਵੀ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰੀ ਨੰਬਰ ’ਤੇ ਸੰਪਰਕ ਕਰ ਸਕਦਾ ਹੈ। ਬੈਠਕ ’ਚ ਅਮਨਪ੍ਰੀਤ ਕੌਰ ਸੰਧੂ, ਡਿਪਟੀ ਕਮਿਸ਼ਨਰ, ਗੁਰਮੀਤ ਸਿੰਘ, ਮਾਣਯੋਗ ਸੀਨੀਅਰ ਕਪਤਾਨ ਪੁਲਿਸ ਕੇਕੇ ਸਿੰਗਲਾ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਚੀ ਸਵਪਨ ਸ਼ਰਮਾ, ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਿੱਤ ਸਿੰਘ, ਡਿਪਟੀ ਸੁਪਰਡੈਂਟ, ਸਬ-ਜੇਲ੍ਹ ਫਾਜਿਲਕਾ, ਵਜੀਰ ਕੰਬੋਜ, ਜ਼ਿਲ੍ਹਾ ਅਟਾਰਨੀ, ਫਾਜ਼ਿਲਕਾ,ਸੁਤੰਤਰਜੋਤ ਸਿੰਘ ਗਿੱਲ, ਪ੍ਰਧਾਨ, ਬਾਰ ਐਸੋਸੀਏਸ਼ਨ, ਫਾਜ਼ਿਲਕਾ,ਗੁਰਦੀਪ ਸੰਘ, ਡੀਪੀਆਰਓ, ਫਾਜ਼ਿਲਕਾ ਹਾਜ਼ਰ ਸਨ।