ਸੂਬਾ ਕਾਂਗਰਸ ਚੋਣ ਕਮੇਟੀ ’ਚ ਰਾਜ ਬਖਸ਼ ਕੰਬੋਜ ਦੀ ਨਿਯੁਕਤੀ
ਪੰਜਾਬ ਪ੍ਰਦੇਸ਼ ਕਾਂਗਰਸ ਇਲੈਕਸ਼ਨ ਕਮੇਟੀ ਵਿੱਚ ਰਾਜ ਬਖਸ਼ ਕੰਬੋਜ ਦੀ ਨਿਯੁਕਤੀ
Publish Date: Fri, 30 Jan 2026 04:46 PM (IST)
Updated Date: Fri, 30 Jan 2026 04:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲਾਲਾਬਾਦ : ਓਬੀਸੀ ਸੈੱਲ ਦੇ ਚੇਅਰਮੈਨ ਰਾਜ ਬਖਸ਼ ਕੰਬੋਜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਇਲੈਕਸ਼ਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਅਖਿਲ ਭਾਰਤੀ ਕਾਂਗਰਸ ਕਮੇਟੀ ਵੱਲੋਂ ਜਾਰੀ ਅਧਿਕਾਰਤ ਪੱਤਰ ਅਨੁਸਾਰ ਇਹ ਫੈਸਲਾ ਕਾਂਗਰਸ ਪਾਰਟੀ ਦੀ ਸਮਾਵੇਸ਼ੀ ਪ੍ਰਤੀਨਿਧਤਾ ਅਤੇ ਸਮਾਜਿਕ ਨਿਆਂ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਲਿਆ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਜਾਣਕਾਰੀ ਦਿੱਤੀ ਹੈ ਕਿ ਪਾਰਟੀ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਾਅਦ ਹੁਣ ਸਾਰੇ ਰਾਜਾਂ ਵਿੱਚ ਐਸਸੀ, ਓਬੀਸੀ, ਘੱਟ ਗਿਣਤੀ ਅਤੇ ਆਦਿਵਾਸੀ ਕਾਂਗਰਸ ਵਿਭਾਗਾਂ ਦੇ ਚੇਅਰਮੈਨ ਪ੍ਰਦੇਸ਼ ਚੋਣ ਕਮੇਟੀਆਂ ਵਿੱਚ ਵਿਸ਼ੇਸ਼ ਸੱਦੇ ਗਏ ਮੈਂਬਰਾਂ ਵਜੋਂ ਸ਼ਾਮਲ ਹੋਣਗੇ। ਇਸ ਜਥੇਬੰਦਕ ਤਬਦੀਲੀ ਦਾ ਮੁੱਖ ਉਦੇਸ਼ ਚੋਣ ਰਣਨੀਤੀਆਂ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਹਾਸ਼ੀਏ ਤੇ ਪਏ ਭਾਈਚਾਰਿਆਂ ਦੀ ਭਾਗੀਦਾਰੀ ਨੂੰ ਹੋਰ ਸਰਗਰਮ ਕਰਨਾ ਹੈ।