ਰਮਿੰਦਰ ਸਿੰਘ ਆਵਲਾ ਤੇ ਜਤਿਨ ਆਵਲਾ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ, ਕਾਂਗਰਸ ਉਮੀਦਵਾਰਾਂ ਲਈ ਮੰਗੀਆਂ ਵੋਟਾਂ ਰਮਿੰਦਰ ਸਿੰਘ ਆਵਲਾ ਤੇ ਜਤਿਨ ਆਵਲਾ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ, ਕਾਂਗਰਸ ਉਮੀਦਵਾਰਾਂ ਲਈ ਮੰਗੀਆਂ ਵੋਟਾਂ
Publish Date: Thu, 02 Jul 2026 06:50 PM (IST)
Updated Date: Thu, 02 Jul 2026 06:53 PM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ ਜਲਾਲਾਬਾਦ : 5 ਜੁਲਾਈ ਨੂੰ ਹੋਣ ਜਾ ਰਹੀਆਂ ਜਲਾਲਾਬਾਦ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਸਿਖਰਾਂ ਤੇ ਪਹੁੰਚ ਗਈਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰ ਰਹੇ ਹਨ। ਇਸੇ ਕੜੀ ਤਹਿਤ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਅਤੇ ਉਨ੍ਹਾਂ ਦੇ ਪੁੱਤਰ ਜਤਿਨ ਆਵਲਾ ਵੱਲੋਂ ਵੀ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰਦਾਰ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਜਤਿਨ ਆਵਲਾ ਨੇ ਜਲਾਲਾਬਾਦ ਦੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਕਾਂਗਰਸ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਵੀਰਵਾਰ ਨੂੰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵੀ ਸ਼ਹਿਰ ਦੇ ਕਈ ਵਾਰਡਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਦੇ ਹੱਕ ਵਿੱਚ ਸਮਰਥਨ ਮੰਗਿਆ। ਭਾਰੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਮਰਥਕ ਰਾਮਿੰਦਰ ਸਿੰਘ ਆਵਲਾ ਦੇ ਨਾਲ ਪੈਦਲ ਪ੍ਰਚਾਰ ਮੁਹਿੰਮ ਵਿੱਚ ਸ਼ਾਮਲ ਹੋਏ। ਇਸ ਦੌਰਾਨ ਲੋਕਾਂ ਵੱਲੋਂ ਮਿਲੇ ਸਮਰਥਨ ਤੇ ਖੁਸ਼ੀ ਪ੍ਰਗਟ ਕਰਦਿਆਂ ਆਵਲਾ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਅਤੇ ਪਿਆਰ ਇਸ ਗੱਲ ਦਾ ਸੰਕੇਤ ਹੈ ਕਿ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ। ਰਮਿੰਦਰ ਸਿੰਘ ਆਵਲਾ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਖੁਦ ਜਲਾਲਾਬਾਦ ਹਲਕੇ ਤੋਂ, ਜਦਕਿ ਉਨ੍ਹਾਂ ਦੇ ਪੁੱਤਰ ਜਤਿਨ ਆਵਲਾ ਗੁਰੂਹਰਸਹਾਏ ਹਲਕੇ ਤੋਂ ਚੋਣ ਲੜਣਗੇ। ਉਨ੍ਹਾਂ ਕਿਹਾ ਕਿ ਲੋਕ ਵੋਟ ਪਾਉਣ ਸਮੇਂ ਉਨ੍ਹਾਂ ਵੱਲੋਂ ਵਿਧਾਇਕ ਰਹਿੰਦਿਆਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਮਾਜ ਸੇਵਾ ਨੂੰ ਧਿਆਨ ਵਿੱਚ ਰੱਖਣ। ਆਵਲਾ ਨੇ ਕਿਹਾ ਕਿ ਜਲਾਲਾਬਾਦ ਦੇ ਲੋਕਾਂ ਦਾ ਪਿਆਰ ਅਤੇ ਸਹਿਯੋਗ ਉਹ ਕਦੇ ਵੀ ਨਹੀਂ ਭੁੱਲ ਸਕਦੇ ਅਤੇ ਉਹ ਹਮੇਸ਼ਾ ਇਲਾਕੇ ਦੇ ਵਿਕਾਸ ਲਈ ਵਚਨਬੱਧ ਰਹਿਣਗੇ। ਇਸ ਮੌਕੇ ਕਾਂਗਰਸ ਦੇ ਸਾਰੇ ਨਗਰ ਕੌਂਸਲ ਉਮੀਦਵਾਰਾਂ ਤੋਂ ਇਲਾਵਾ ਕੁਲਦੀਪ ਧਵਨ, ਰਿਪੂ ਨਾਰੰਗ, ਸ਼ੰਟੀ ਕਪੂਰ, ਪਵਨ ਕਪੂਰ, ਮਨਜੀਤ ਸਿੰਘ, ਵਿਰਕ ਰੋਹੀਵਾਲਾ, ਜਗਦੀਸ਼ ਅਰੋੜਾ, ਸ਼ੰਟੀ ਅਰੋੜਾ ਸਮੇਤ ਕਾਂਗਰਸ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।