ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ ! 16 ਨਵੰਬਰ ਤੋਂ ਸੈਲਾਨੀਆਂ ਨੂੰ ਸਾਦਕੀ, ਹੁਸੈਨੀਵਾਲਾ ਤੇ ਵਾਹਗਾ-ਅਟਾਰੀ ਸਰਹੱਦ ’ਤੇ ਇੰਨੇ ਵਜੇ ਪੁੱਜਣ ਦੀ ਸਲਾਹ
ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਸਮ 'ਚ ਤਬਦੀਲੀ ਕਾਰਨ ਹਰ ਸਾਲ ਰੀਟਰੀਟ ਸੈਰੇਮਨੀ ਦੇ ਸਮੇਂ 'ਚ ਬਦਲਾਅ ਕੀਤਾ ਜਾਂਦਾ ਹੈ। ਇਸੇ ਤਹਿਤ ਹੁਣ ਸਮਾਰੋਹ ਦਾ ਨਵਾਂ ਸਮਾਂ ਸ਼ਾਮ 4:30 ਵਜੇ ਨਿਰਧਾਰਤ ਕੀਤਾ ਗਿਆ ਹੈ।ਇਹ ਸਮਹ ਸੋਮਵਾਰ 16 ਨਵੰਬਰ ਤੋਂ ਹੀ ਲਾਗੂ ਹੋਵੇਗਾ।
Publish Date: Sat, 14 Nov 2026 04:03 PM (IST)
Updated Date: Sat, 14 Nov 2026 04:08 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦੇ ਸਮੇਂ ਮੌਸਮ 'ਚ ਤਬਦੀਲੀ ਦੇ ਮੱਦੇਨਜ਼ਰ ਬਦਲਾਅ ਕੀਤਾ ਗਿਆ ਹੈ। ਹੁਣ 16 ਨਵੰਬਰ ਤੋਂ ਫਾਜ਼ਿਲਕਾ ਦੇ ਸਾਦਕੀ ਬਾਰਡਰ ਸਮੇਤ ਫਿਰੋਜ਼ਪੁਰ ਦੇ ਹੁਸੈਨੀਵਾਲਾ ਅਤੇ ਅੰਮ੍ਰਿਤਸਰ ਦੇ ਵਾਹਗਾ-ਅਟਾਰੀ ਬਾਰਡਰ ’ਤੇ ਰੀਟਰੀਟ ਸੈਰੇਮਨੀ ਸ਼ਾਮ 4:30 ਵਜੇ ਸ਼ੁਰੂ ਹੋਇਆ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਸਮ 'ਚ ਤਬਦੀਲੀ ਕਾਰਨ ਹਰ ਸਾਲ ਰੀਟਰੀਟ ਸੈਰੇਮਨੀ ਦੇ ਸਮੇਂ 'ਚ ਬਦਲਾਅ ਕੀਤਾ ਜਾਂਦਾ ਹੈ। ਇਸੇ ਤਹਿਤ ਹੁਣ ਸਮਾਰੋਹ ਦਾ ਨਵਾਂ ਸਮਾਂ ਸ਼ਾਮ 4:30 ਵਜੇ ਨਿਰਧਾਰਤ ਕੀਤਾ ਗਿਆ ਹੈ।ਇਹ ਸਮਹ ਸੋਮਵਾਰ 16 ਨਵੰਬਰ ਤੋਂ ਹੀ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਾਦਕੀ ਬਾਰਡਰ ’ਤੇ ਰੀਟਰੀਟ ਸੈਰੇਮਨੀ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਪਹੁੰਚਦੇ ਹਨ। ਇਸ ਲਈ ਉਨ੍ਹਾਂ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਸ਼ਾਮ 4 ਵਜੇ ਤੱਕ ਸਰਹੱਦ ’ਤੇ ਪਹੁੰਚ ਜਾਣ, ਤਾਂ ਜੋ ਉਹ ਸਮੇਂ ਸਿਰ ਸਮਾਰੋਹ ਵਿੱਚ ਸ਼ਾਮਲ ਹੋ ਸਕਣ।