- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਸਮੀਖਿਆ ਮੀਟਿੰਗ

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ :ਸਿਹਤ ਵਿਭਾਗ ਵਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਮੁੱਖਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡਾਂ ਦੀ ਤਿਆਰੀ, ਵੰਡ ਅਤੇ ਹੋਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖਮੰਤਰੀ ਸਿਹਤ ਬੀਮਾ ਯੋਜਨਾ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡਾ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਐਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਨੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਮੈਦਾਨੀ ਪੱਧਰ ‘ਤੇ ਲੋਕਾਂ ਨੂੰ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਦੇਣ ਅਤੇ ਯੋਗ ਪਰਿਵਾਰਾਂ ਦੇ ਕਾਰਡ ਬਣਵਾਉਣ ਵਿੱਚ ਮਦਦ ਕਰਨ ਅਤੇ ਆਸ਼ਾ ਪੱਧਰੀ ਮੀਟਿੰਗ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂਕਿ ਹਰ ਕੋਈ ਅਪਣਾ ਅਤੇ ਪਾਰਿਵਾਰਿਕ ਮੈਂਬਰ ਦਾ ਕਾਰਡ ਬਣਾਉਣ ਸਕੇ। ਮੀਟਿੰਗ ਵਿੱਚ ਇਹ ਵੀ ਜ਼ੋਰ ਦਿੱਤਾ ਗਿਆ ਕਿ ਕੋਈ ਵੀ ਯੋਗ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਲਾਭ ਤੋਂ ਵੰਚਿਤ ਨਾ ਰਹੇ। ਇਸ ਲਈ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਆਸ਼ਾ ਵਰਕਰ ਰਾਹੀਂ ਜਾਗਰੂਕਤਾ ਮੁਹਿੰਮਾਂ, ਕੈਂਪਾਂ ਅਤੇ ਘਰ-ਘਰ ਸੰਪਰਕ ਰਾਹੀਂ ਲੋਕਾਂ ਨੂੰ ਸਿਹਤ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਹੋਰ ਸਿਹਤ ਪ੍ਰੋਗਰਾਮਾਂ ਜਿਵੇਂ ਮਾਤਾ ਤੇ ਸ਼ਿਸ਼ੁ ਸਿਹਤ ਸੇਵਾਵਾਂ, ਟੀਕਾਕਰਣ, ਟੀਬੀ ਮੁਕਤੀ ਅਭਿਆਨ, ਗੈਰ-ਸੰਚਾਰੀ ਰੋਗਾਂ ਦੀ ਜਾਂਚ, ਤੰਬਾਕੂ ਨਿਯੰਤਰਣ ਪ੍ਰੋਗਰਾਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਲਈ ਮੈਦਾਨੀ ਕਰਮਚਾਰੀਆਂ ਦੀ ਭੂਮਿਕਾ ਬਹੁਤ ਅਹਿਮ ਹੈ। ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਸਹੀ ਸੰਦੇਸ਼ ਲੋਕਾਂ ਤੱਕ ਪਹੁੰਚਾਉਣ, ਅਫਵਾਹਾਂ ਤੋਂ ਬਚਣ ਅਤੇ ਲੋਕਾਂ ਨੂੰ ਸਮੇਂ-ਸਿਰ ਸਿਹਤ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰਨ। ਮੀਟਿੰਗ ਦੇ ਅੰਤ ਵਿੱਚ ਸਿਵਲ ਸਰਜਨ ਨੇ ਸਾਰੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਅੱਗੇ ਲਿਆਂਦਾ ਜਾ ਸਕੇ। ਇਸ ਦੋਰਾਨ ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ ਬਲੋਕ ਮਾਸ ਮੀਡੀਆ ਅਫਸਰ ਸੁਨੀਲ ਟੰਡਨ ਸੁਸ਼ੀਲ ਕੁਮਾਰ ਦਿਵੇਸ਼ ਕੁਮਾਰ ਹਰਮੀਤ ਸਿੰਘ ਬੀ ਸੀ ਸੀ ਸੁਖਦੇਵ ਸਿੰਘ ਅਤੇ ਅਤਿੰਦਰਪਾਲ ਸਿੰਘ ਹਾਜਰ ਸੀ।