ਨਿੱਜੀਕਰਨ ਦੇ ਵਿਰੋਧ ’ਚ ਰੋਡਵੇਜ਼ ਦੇ ਮੁਲਾਜ਼ਮ ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸ ’ਤੇ ਚੜ੍ਹੇ
ਨਿੱਜੀਕਰਨ ਦੇ ਵਿਰੋਧ ਨੂੰ ਲੇਕੇ ਰੋਡਵੇਜ਼ ਦੇ ਮੁਲਾਜਮ ਪੈਟਰੋਲ ਦੀਆਂ ਬੋਤਲਾਂ ਲੇਕੇ ਬੱਸ ਤੇ ਚੜੇ
Publish Date: Fri, 28 Nov 2025 05:18 PM (IST)
Updated Date: Fri, 28 Nov 2025 05:20 PM (IST)

ਰੀਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਫ਼ਾਜ਼ਿਲਕਾ ਅੰਦਰ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕਰਮਚਾਰੀ ਸ਼ੁੱਕਰਵਾਰ ਸਵੇਰੇ ਨਿੱਜੀਕਰਨ ਦੇ ਵਿਰੋਧ ਵਿੱਚ ਬੱਸਾ ਬੰਦ ਕਰ ਰੌਸ਼ਨ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦਿਆਂ ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਤਹਿਤ ਬੱਸਾਂ ਲਈ ਟੈਂਡਰ ਖੋਲ੍ਹਣ ਦੀਆਂ ਪੰਜਾਬ ਸਰਕਾਰ ਦੀਆਂ ਤਿਆਰੀਆਂ ਬਾਰੇ ਪਤਾ ਲੱਗਣ ਤੇ, ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ ਕਰਨ ਵਾਲੀਆਂ ਯੂਨੀਅਨਾਂ ਭੜਕ ਉੱਠੀਆਂ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬਸ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਵਿਭਾਗ ਦੇ ਕੀਤੇ ਜਾ ਰਹੇ ਨਿੱਜੀਕਰਨ,ਵਿਭਾਗ ਵਿੱਚ ਕਿਲੋਮੀਟਰ ਸਕੀਮ ਰਾਹੀਂ ਧੜਾਧੜ ਪਾਈਆਂ ਜਾ ਰਹੀਆਂ ਬੱਸਾਂ ਦੇ ਵਿਰੋਧ ਵਜੋਂ ਅਤੇ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸਮੁੱਚੇ ਪੰਜਾਬ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੰਜਾਬ ਦੀ ਆਪ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਅਤੇ ਪਨਬਸ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਿਜਾਏ ਜਥੇਬੰਦੀ ਦੇ ਆਗੂਆਂ ਤੇ ਹੋਰ ਕਾਰਕੁਨਾਂ ਨੂੰ ਅੱਜ ਸਵੇਰ ਤੋਂ ਗਿਰਫ਼ਤਾਰ ਕੀਤਾ ਹੋਇਆ ਹੈ ਪੰਜਾਬ ਸਰਕਾਰ ਦੀ ਇਸ ਅਤਿ ਨਿੰਦਣਯੋਗ ਕਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਪੰਜਾਬ ਰੋਡਵੇਜ਼ ਅਤੇ ਪਨਬਸ ਪੀ ਆਰ ਟੀ ਸੀ ਜਥੇਬੰਦੀ ਦੇ ਗਿਰਫ਼ਤਾਰ ਕੀਤੇ ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਰੋਡਵੇਜ਼ ਅਤੇ ਪਨਬਸ ਪੀ ਆਰ ਟੀ ਸੀ ਦੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ਼ ਪ੍ਰਵਾਨ ਕੀਤਾ ਜਾਵੇ। ਉਣਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਟੈਂਡਰ ਪ੍ਰਕਿਰਿਆ ਤੋਂ ਪਹਿਲਾਂ ਸਾਰੇ ਮੁੱਖ ਯੂਨੀਅਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਕਾਰਨ ਪੰਜਾਬ ਭਰ ਵਿੱਚ ਬੱਸ ਸੇਵਾਵਾਂ ਅਚਾਨਕ ਬੰਦ ਹੋ ਗਈਆਂ ਅਤੇ ਹੜਤਾਲ ਦਾ ਐਲਾਨ ਕੀਤਾ ਗਿਆ। ਸਵੇਰ ਤੋਂ ਹੀ ਬੱਸ ਸਟੇਸ਼ਨ ਸੁੰਨਸਾਨ ਰਹੇ। ਯੂਨੀਅਨ ਦੇ ਸੱਦੇ ਤੋਂ ਬਾਅਦ ਰੋਡਵੇਜ ਕਰਮਚਾਰੀਆਂ ਨੇ ਗੇਟਾਂ ਦੇ ਬਾਹਰ ਧਰਨਾ ਦਿੱਤਾ ਅਤੇ ਬੱਸ ਸਟੈਂਡਾਂ ਦੇ ਮੁੱਖ ਪ੍ਰਵੇਸ਼ ਦੁਆਰ ਬੰਦ ਕਰ ਰੋਸ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਧੱਕੇਸ਼ਾਹੀ ਕਰਨ ਦੀ ਕੋਸ਼ਿਸ ਕੀਤੀ ਤਾਂ ਉਹ ਕੋਈ ਵੱਡਾ ਐਕਸ਼ਨ ਲੈਣਗੇ। ਇਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਵੱਲੋਂ ਨਿੱਜੀਕਰਨ ਦੇ ਵਿਰੋਧ ਨੂੰ ਲੈ ਕੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸ ’ਤੇ ਚੜ੍ਹ ਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ, ਉਡੀਕ ਚੰਦ, ਗੁਰਵਿੰਦਰ ਸਿੰਘ, ਪ੍ਰਿੰਸ ਕੁਮਾਰ, ਦਿਲਜੀਤ ਸਿੰਘ, ਮਨਵੀਰ ਸਿੰਘ, ਹਰਭਜਨ ਸਿੰਘ, ਜਗਨਦੀਪ ਸਿੰਘ ਆਦੀ ਹਾਜਰ ਸਨ।