ਰੋਹਿਤ ਕੜਵਾਸਰਾ ਨੇ ਈਓ ਵਜੋਂ ਚਾਰਜ ਸੰਭਾਲਿਆ
ਰੋਹਿਤ ਕੜਵਾਸਰਾ ਨੇ ਸੰਭਾਲਿਆ ਜਲਾਲਾਬਾਦ ਨਗਰ ਕੌਂਸਲ ਵਿੱਚ ਈਓ ਦਾ ਕਾਰਜਭਾਰ
Publish Date: Wed, 04 Feb 2026 03:56 PM (IST)
Updated Date: Wed, 04 Feb 2026 03:59 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਨਗਰ ਕੌਂਸਲ ਨੂੰ ਨਵਾਂ ਕਾਰਜਕਾਰੀ ਅਧਿਕਾਰੀ (ਈਓ) ਮਿਲ ਗਿਆ ਹੈ। ਰੋਹਿਤ ਕੜਵਾਸਰਾ ਨੇ ਵਿਧਿਵਤ ਤੌਰ ’ਤੇ ਨਗਰ ਕੌਂਸਲ ਜਲਾਲਾਬਾਦ ਵਿੱਚ ਈਓ ਦਾ ਕਾਰਜਭਾਰ ਸੰਭਾਲ ਲਿਆ। ਕਾਰਜਭਾਰ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਰਚਿਆਤਮਕ ਮੀਟਿੰਗ ਕੀਤੀ ਅਤੇ ਸ਼ਹਿਰ ਨਾਲ ਸਬੰਧਿਤ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਈਓ ਰੋਹਿਤ ਕੜਵਾਸਰਾ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ, ਪੀਣ ਵਾਲਾ ਪਾਣੀ, ਸਟ੍ਰੀਟ ਲਾਈਟ, ਸੀਵਰੇਜ ਅਤੇ ਸੜਕਾਂ ਵਰਗੇ ਬੁਨਿਆਦੀ ਮੁੱਦਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਨਗਰ ਕੌਂਸਲ ਨੂੰ ਪਾਰਦਰਸ਼ੀ ਤੇ ਜਵਾਬਦੇਹ ਢੰਗ ਨਾਲ ਚਲਾਇਆ ਜਾਵੇਗਾ। ਈਓ ਰੋਹਿਤ ਕੜਵਾਸਰਾ ਨੇ ਕਿਹਾ ਕਿ ਮੇਰੀ ਪਹਿਲੀ ਤਰਜੀਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਿਵਸਥਿਤ ਬਣਾਉਣ ਦੀ ਹੈ। ਜਨਤਾ ਨਾਲ ਜੁੜੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਕੌਂਸਲ ਦੇ ਸਾਰੇ ਕਰਮਚਾਰੀ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਨਗੇ। ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਜਨਹਿਤ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਨਾ ਅਤੇ ਸ਼ਹਿਰ ਦੇ ਸੁੰਦਰਿਕਰਨ ’ਤੇ ਖਾਸ ਧਿਆਨ ਦਿੱਤਾ ਜਾਵੇਗਾ, ਤਾਂ ਜੋ ਜਲਾਲਾਬਾਦ ਨੂੰ ਇੱਕ ਬਿਹਤਰ ਅਤੇ ਆਧੁਨਿਕ ਸ਼ਹਿਰ ਬਣਾਇਆ ਜਾ ਸਕੇ।