ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀ ਕੇਜੇ ਫੈਸਟ ’ਚ ਛਾਏ ਕੇਜੇ ਫੈਸਟ-2026 ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਜਲਾਲਾਬਾਦ ਨੇ ਗੱਡੇ ਜਿੱਤ ਦੇ ਝੰਡੇ
Publish Date: Sat, 28 Nov 2026 03:47 PM (IST)
Updated Date: Sat, 28 Nov 2026 03:49 PM (IST)
ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ: ਸੈਕਰਡ ਹਾਰਟ ਕਾਨਵੈਂਟ ਸਕੂਲ, ਜਲਾਲਾਬਾਦ (ਪੱਛਮੀ) ਵੱਲੋਂ 22 ਅਤੇ 23 ਨਵੰਬਰ 2026 ਨੂੰ ਸਕੂਲ ਵਿਖੇ ਕ੍ਰਿਸਟ ਜੋਤੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਦੋ ਰੋਜ਼ਾ ਸੱਭਿਆਚਾਰਕ ਸਮਾਗਮ ਕੇਜੇ ਫੈਸਟ-2026 ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ। ਇਸ ਸਮਾਗਮ ਵਿੱਚ ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੈਕਰਡ ਹਾਰਟ ਕਾਨਵੈਂਟ ਸਕੂਲ ਨੇ ਓਵਰਆਲ ਫਸਟ ਰਨਰ-ਅੱਪ ਟਰਾਫੀ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਮਾਗਮ ਦੇ ਪਹਿਲੇ ਦਿਨ 22 ਨਵੰਬਰ ਨੂੰ ਕ੍ਰਿਸਟ ਜੋਤੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਧਾਨ ਰੈਵਰੈਂਡ ਡਾ. ਜਾਰਜ ਅਲੂਖਾ ਸੀਐੱਸਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ 23 ਨਵੰਬਰ ਨੂੰ ਹੋਏ ਸਮਾਪਤੀ ਸਮਾਰੋਹ ਵਿੱਚ ਪੰਜਾਬੀ ਸਿਨੇਮਾ ਦੀ ਪ੍ਰਸਿੱਧ ਅਦਾਕਾਰਾ ਅਤੇ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਨਿਰਮਲ ਰਿਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੀ ਮੌਜੂਦਗੀ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾਇਆ ਅਤੇ ਵਿਦਿਆਰਥੀਆਂ ਨੂੰ ਕਲਾ ਤੇ ਸਿਰਜਣਾਤਮਕਤਾ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ਨਿਖਾਰਨ, ਨਵੀਆਂ ਪ੍ਰਾਪਤੀਆਂ ਕਰਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਲਈ ਵਧੀਆ ਮੰਚ ਪ੍ਰਦਾਨ ਕੀਤਾ। ਖੇਡਾਂ, ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਜਲਾਲਾਬਾਦ (ਪੱਛਮੀ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਫਸਟ ਰਨਰ-ਅੱਪ ਟਰਾਫੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਖੇਡਾਂ, ਸਾਹਿਤਕ, ਸੱਭਿਆਚਾਰਕ ਅਤੇ ਕਲਾਤਮਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੀ ਲਗਾਤਾਰ ਯਤਨਸ਼ੀਲ ਹੈ। ਕੇਜੇ ਫੈਸਟ-2026 ਉਤਸ਼ਾਹ, ਸ਼ਾਨਦਾਰ ਪ੍ਰਦਰਸ਼ਨਾਂ ਅਤੇ ਯਾਦਗਾਰ ਪਲਾਂ ਨਾਲ ਸਮਾਪਤ ਹੋਇਆ।