ਸਰਵਹਿਤਕਾਰੀ ਵਿਦਿਆ ਮੰਦਰ ਬਣਿਆ ਓਵਰਆਲ ਚੈਂਪੀਅਨ ਸਰਵਹਿਤਕਾਰੀ ਵਿਦਿਆ ਮੰਦਰ ਨੇ 36 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗੇ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ’ਤੇ ਕੀਤਾ ਕਬਜ਼ਾ
Publish Date: Fri, 11 Sep 2026 03:41 PM (IST)
Updated Date: Fri, 11 Sep 2026 03:43 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿੱਚ ਸਰਵਹਿਤਕਾਰੀ ਵਿਦਿਆ ਮੰਦਰ, ਫਾਜ਼ਿਲਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 36 ਸੋਨੇ, 6 ਚਾਂਦੀ ਅਤੇ 5 ਕਾਂਸੀ ਦੇ ਤਮਗੇ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਮ ਕੀਤੀ। ਪਿੰਡ ਧਰਾਂਗ ਵਾਲਾ ਵਿਖੇ ਕਰਵਾਈ ਗਈ ਇਸ ਖੇਡ ਪ੍ਰਤੀਯੋਗਤਾ ਵਿੱਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਸ਼ਾਟਪੁੱਟ, ਡਿਸਕਸ ਥ੍ਰੋ, ਟ੍ਰਿਪਲ ਜੰਪ, ਲੌਂਗ ਜੰਪ, 100 ਮੀਟਰ, 200 ਮੀਟਰ, 400 ਮੀਟਰ, ਜੈਵਲਿਨ ਥ੍ਰੋ, 4×100 ਮੀਟਰ ਰਿਲੇਅ ਅਤੇ ਹੈਮਰ ਥ੍ਰੋ ਸਮੇਤ ਵੱਖ-ਵੱਖ ਮੁਕਾਬਲਿਆਂ ਵਿੱਚ ਤਮਗੇ ਹਾਸਲ ਕੀਤੇ। ਅੰਡਰ-14 ਵਰਗ ਵਿੱਚ ਆਰੋਹੀ, ਯਸ਼ਿਕਾ, ਅਨਵੀ, ਵ੍ਰਿੱਤੀ, ਰੱਜੂ, ਆਰਵ, ਯਕਸ਼ਿਤ, ਅੰਸ਼ ਅਤੇ ਕ੍ਰਿਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿੱਚ ਆਕਾਸ਼ਦੀਪ, ਵੰਸ਼, ਮੋਹਿਤ, ਸੰਚਿਤ, ਸਮਰ, ਸੀਰਤ, ਲਵਿਆ, ਕਰਨ, ਵਿਜੇ ਕੌਰ, ਖੁਸ਼ੀ, ਅੰਮ੍ਰਿਤ ਅਤੇ ਸਾਮਿਆ ਨੇ ਤਮਗੇ ਜਿੱਤੇ। ਇਸੇ ਤਰ੍ਹਾਂ ਅੰਡਰ-19 ਵਰਗ ਵਿੱਚ ਸਮਰ ਕੰਬੋਜ, ਜਤਿਨ, ਗੌਤਮ, ਯੁਵਰਾਜ, ਦੋਸੁਖਜੀਤ ਅਤੇ ਨਾਜ਼ੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਆਤਮਵਿਸ਼ਵਾਸ ਨਾਲ ਆਪਣੀ ਖੇਡ ਕਲਾ ਦੇ ਜੌਹਰ ਦਿਖਾਉਂਦਿਆਂ ਮੈਡਲ ਜਿੱਤ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮਧੂ ਸ਼ਰਮਾ ਨੇ ਸਾਰੇ ਖਿਡਾਰੀਆਂ ਅਤੇ ਕੋਚ ਰਾਣੀ ਗਰੇਵਾਲ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।