- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਵਹਿਤਕਾਰੀ ਵਿਦਿਆ ਮੰਦਰ ਦੇ ਸ਼ਤਰੰਜ ਖਿਡਾਰੀਆਂ ਨੇ ਵਿਦਿਆ ਭਾਰਤੀ ਰਾਸ਼ਟਰੀ ਪੱਧਰ ਖੇਡਾਂ ਵਿੱਚ ਮਚਾਈ ਧੂਮ
ਕਪਿਲ ਜਸੂਜਾ. ਪੰਜਾਬੀ ਜਾਗਰਣ, ਫਾਜ਼ਿਲਕਾ : ਅਖਿਲ ਭਾਰਤੀ ਸਿੱਖਿਆ ਸੰਸਥਾਨ ਵਿਦਿਆ ਭਾਰਤੀ ਵੱਲੋਂ ਕੁਰੂਕਸ਼ੇਤਰ ਵਿਖੇ ਰਾਸ਼ਟਰੀ ਪੱਧਰ ਦੀ ਸ਼ਤਰੰਜ ਪ੍ਰਤੀਯੋਗਿਤਾ ਕਰਵਾਈ ਗਈ। ਇਸ ਮੁਕਾਬਲੇ ਵਿੱਚ ਸਰਵਹਿਤਕਾਰੀ ਵਿਦਿਆ ਮੰਦਰ, ਫਾਜ਼ਿਲਕਾ ਦੇ ਵਿਦਿਆਰਥੀਆਂ ਨੇ ਉੱਤਰ ਖੇਤਰ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-19 ਵਰਗ ਵਿੱਚ ਅਮ੍ਰਿਤ, ਕੁਬੇਰ, ਵਿਵੇਕ ਅਤੇ ਅਕਸ਼ਿਤ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਖਿਡਾਰੀਆਂ ਨੇ ਪੂਰੀ ਪ੍ਰਤੀਯੋਗਿਤਾ ਦੌਰਾਨ ਆਪਣੀ ਰਣਨੀਤੀ, ਇਕਾਗਰਤਾ ਅਤੇ ਖੇਡ ਹੁਨਰ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਤਮ ਵੱਲਭ ਸਕੂਲ ਵਿਖੇ ਸ਼ਤਰੰਜ ਪ੍ਰਤੀਯੋਗਿਤਾ ਕਰਵਾਈ ਗਈ। ਇਸ ਵਿੱਚ ਸਰਵਹਿਤਕਾਰੀ ਵਿਦਿਆ ਮੰਦਰ, ਫਾਜ਼ਿਲਕਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।