ਕੰਬੋਜ ਐਜ਼ੂਕੇਸ਼ਨਲ ਵੈੱਲਫੇਅਰ ਸੁਸਾਇਟੀ ਵੱਲੋਂ ਸਕਾਲਰਸ਼ਿਪ ਕੈਂਪ ਅੱਜ
ਕੰਬੋਜ਼ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਵਲੋਂ ਸਕੋਲਰਸ਼ਿਪ ਕੈਂਪ ਐਂਤਵਾਰ ਨੂੰ
Publish Date: Fri, 13 Mar 2026 03:50 PM (IST)
Updated Date: Fri, 13 Mar 2026 03:51 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਅਬੋਹਰ : ਕੰਬੋਜ ਐਜ਼ੂਕੇਸ਼ਨਲ ਵੈੱਲਫੇਅਰ ਸੁਸਾਇਟੀ ਵੱਲੋਂ ਅਨੁਸੂਚਿਤ ਜਾਤੀ ਦੇ ਬੱਚਿਆ ਲਈ ਚੰਗੀ ਤੇ ਮੁਫਤ ਪੜ੍ਹਾਈ ਲਈ ਸਕਾਲਰਸ਼ਿਪ ਕੈਂਪ ਦਾ ਪਿੰਡ ਸੱਪਾਂ ਵਾਲੀ ਵਿਖੇ ਅੱਜ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਨੂੰ ਉੱਚੀ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਮਦਦ ਕਰਨਾ ਹੈ। ਸੋਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਯੋਗ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ, ਸਕਾਲਰਸ਼ਿਪ ਅਤੇ ਕਰੀਅਰ ਮਾਰਗਦਰਸ਼ਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਖ-ਵੱਖ ਸਿੱਖਿਆ ਸੰਬੰਧੀ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।ਸੋਸਾਇਟੀ ਵੱਲੋਂ ਐਸੀ ਵਰਗ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਕੈਂਪ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਪੂਰਾ ਲਾਭ ਲੈਣ। ਇਸ ਕੈਂਪ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਪੂਰਾ ਲਾਭ ਲੈਣ। ਕੈਂਪ ਵਿੱਚ ਆਉਣ ਸਮੇਂ ਵਿਦਿਆਰਥੀ ਆਪਣੇ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ।