ਹਰਸਿਰਤ ਨੇ ਪਹਾੜੇ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਸਥਾਨ ਬਲਾਕ ਪੱਧਰੀ ਵਿਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸਾਹ ਦੀ ਵਿਦਿਆਰਥਣ ਹਰਸਿਰਤ ਕੌਰ ਨੇ ਪਹਾੜੇ ਮੁਕਾਬਲੇ ਵਿੱਚ ਹਾਸਲ ਕੀਤਾ ਪਹਿਲਾ ਸਥਾਨ
Publish Date: Sat, 21 Nov 2026 04:03 PM (IST)
Updated Date: Sun, 22 Nov 2026 04:01 AM (IST)
-ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਦਿਅਕ ਮੁਕਾਬਲੇ ਜ਼ਰੂਰੀ : ਸੁਖਵਿੰਦਰ ਸਿੰਘ ਸਿੱਧੂ ਨਰੇਸ਼ ਕੁਮਾਰ ਕਾਮਰਾ. ਪੰਜਾਬੀ ਜਾਗਰਣ, ਫਾਜ਼ਿਲਕਾ : ਬੀਤੇ ਦਿਨੀਂ ਬਲਾਕ ਫਾਜ਼ਿਲਕਾ-2 ਦੇ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸਾਹ ਦੀ ਵਿਦਿਆਰਥਣ ਹਰਸਿਰਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਾੜੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆਰਥਣ ਹਰਸਿਰਤ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਪਹਾੜੇ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਦੀ ਖੁਸ਼ੀ ਵਿੱਚ ਸਕੂਲ ਵਿਖੇ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਅਗਲੇ ਮੁਕਾਬਲਿਆਂ ਲਈ ਤਿਆਰੀ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਦਿਅਕ ਮੁਕਾਬਲੇ ਬੇਹੱਦ ਜ਼ਰੂਰੀ ਹਨ। ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ, ਮਿਹਨਤ ਅਤੇ ਸਿੱਖਣ ਦੀ ਰੁਚੀ ਨੂੰ ਵਧਾਉਂਦੇ ਹਨ। ਉਨ੍ਹਾਂ ਸਕੂਲ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਦਾ ਵੀ ਧੰਨਵਾਦ ਕੀਤਾ, ਜੋ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਮੇਸ਼ਾ ਸਹਿਯੋਗ ਦਿੰਦੇ ਹਨ। ਇਸ ਮੌਕੇ ਬੀਪੀਈਓ ਪ੍ਰਮੋਦ ਕੁਮਾਰ, ਸੀਐੱਚਟੀ ਮੈਡਮ ਨੀਲਮ ਬਜਾਜ, ਸੀਐੱਚਟੀ ਲਵਜੀਤ ਸਿੰਘ ਗਰੇਵਾਲ, ਸਰਪੰਚ ਸੁਖਦੇਵ ਸਿੰਘ, ਚੇਅਰਮੈਨ ਬਲਜੀਤ ਸਿੰਘ, ਮਹਿੰਦਰ ਸਿੰਘ, ਸਕੂਲ ਅਧਿਆਪਕਾਂ ਮੈਡਮ ਅੰਜਲੀ ਕੰਬੋਜ, ਸੁਨੀਤਾ ਰਾਣੀ, ਸਰੋਜ ਰਾਣੀ, ਰਾਜ ਰਾਣੀ ਅਤੇ ਹੋਰ ਪਿੰਡ ਵਾਸੀਆਂ ਨੇ ਵਿਦਿਆਰਥਣ ਨੂੰ ਸ਼ੁਭਕਾਮਨਾਵਾਂ ਦਿੱਤੀਆਂ।