ਵਿਸ਼ਵ ਗਲੋਕੋਮਾ ਹਫ਼ਤੇ ਸਬੰਧੀ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ
ਵਿਸ਼ਵ ਗਲੋਕੋਮਾ ਹਫ਼ਤੇ ਸਬੰਧੀ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ
Publish Date: Sun, 15 Mar 2026 04:07 PM (IST)
Updated Date: Sun, 15 Mar 2026 04:10 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ |ls ਸੀਐਚਸੀ ਵਹਾਬਵਾਲਾ ਵਿਖੇ ਗਲੋਕੋਮਾ ਕਾਲਾ ਮੋਤੀਆ ਤੋਂ ਬਚਾਅ ਸਬੰਧੀ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 8 ਤੋਂ 14 ਮਾਰਚ ਤੱਕ ਗਲੋਕੋਮਾ ਮੁਕਤ ਸੰਸਾਰ ਲਈ ਇੱਕਜੁੱਟ ਹੋਈਏ ਸਲੋਗਨ ਤਹਿਤ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਗਲੋਕੋਮਾ ਦਾ ਇਲਾਜ ਸਫ਼ਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਹੋ ਸਕੇ। ਇਸ ਲਈ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ। ਆਪ੍ਰੇਸ਼ਨ ਕਰਕੇ ਨਜ਼ਰ ਦਾ ਹੋਰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਓਪਥੈਲਮਿਕ ਅਫਸਰ ਮਨਦੀਪ ਸਿੰਘ ਨੇ ਕਿਹਾ ਕਿ ਨੀਮ ਹਕੀਮਾਂ ਤੋਂ ਕਦੇ ਵੀ ਦਵਾਈ ਲੈ ਕੇ ਅੱਖਾਂ ਵਿਚ ਨਹੀਂ ਪਾਉਣੀ ਚਾਹੀਦੀ। ਸਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਣ ਵਾਲੀਆਂ ਐਨਕਾਂ ਦਾ ਨੰਬਰ ਵਾਰ ਵਾਰ ਬਦਲਣਾ, ਰੋਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਸ਼ਿਟੀ ਦੀ ਅਚਾਨਕ ਨੁਕਸਾਨ, ਦ੍ਰਸ਼ਿਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਜਿਹੇ ਲੱਛਣ ਹੋਣ ਤਾਂ ਸਾਨੂੰ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਹਰੇਕ ਇਨਸਾਨ ਨੂੰ ਛੇ ਮਹੀਨੇ ਬਾਅਦ ਆਪਣੀਆਂ ਅੱਖਾਂ ਦਾ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਜ਼ਿਆਦਾ ਧੁੱਪ ਵਿੱਚ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਮੈਡੀਕਲ ਅਫਸਰ ਡਾ. ਸਿਮਰਨ, ਸਟਾਫ ਨਰਸ ਸੰਦੀਪ ਕੁਮਾਰ, ਕੁਲਜੀਤ ਕੁਮਾਰ, ਮਲਟੀ ਪਰਪਜ਼ ਹੈਲਥ ਵਰਕਰ ਸ਼ੇਰ ਸਿੰਘ ਵੀ ਮੌਜੂਦ ਸਨ।