ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ
Publish Date: Tue, 17 Nov 2026 04:06 PM (IST)
Updated Date: Tue, 17 Nov 2026 04:06 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਲੋਕ 16 ਤੋਂ 30 ਨਵੰਬਰ ਤੱਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੇ ਵੇਰਵੇ ਦਰਜ ਕਰਵਾ ਸਕਣਗੇ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਨੇ ਦੱਸਿਆ ਕਿ ਸਵੈ-ਗਣਨਾ ਲਈ ਨਾਗਰਿਕ ਪੋਰਟਲ ਤੇ ਜਾ ਕੇ ਆਪਣੇ ਪਰਿਵਾਰ ਸਬੰਧੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਾਰੇ ਵੇਰਵੇ ਸਹੀ ਤੇ ਮੁਕੰਮਲ ਭਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਮਕਾਨਾਂ, ਪਰਿਵਾਰਾਂ ਅਤੇ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਤਰ ਕਰਨਗੇ। ਜਿਹੜੇ ਨਾਗਰਿਕ ਆਨਲਾਈਨ ਸਵੈ-ਗਣਨਾ ਕਰ ਚੁੱਕੇ ਹੋਣਗੇ, ਉਨ੍ਹਾਂ ਨੂੰ ਇਸ ਦੌਰਾਨ ਆਪਣੇ ਘਰ ਆਉਣ ਵਾਲੇ ਸਬੰਧਤ ਗਣਨਾਕਾਰ ਨਾਲ ਸਵੈ-ਗਣਨਾ ਦੀ ਆਈਡੀ ਸਾਂਝੀ ਕਰਨੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਹੁੰਦੇ ਹਨ। ਇਸ ਲਈ ਹਰੇਕ ਨਾਗਰਿਕ ਨੂੰ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।ਇਸ ਮੌਕੇ ਸੈਂਸਸ ਸੈੱਲ ਦੇ ਇੰਚਾਰਜ ਸੁਰਿੰਦਰ ਪਾਲ ਅਤੇ ਅਮਨਦੀਪ ਗਿਰਧਰ ਵੀ ਮੌਜੂਦ ਸਨ।