ਆਦਰਸ਼ ਵਿਦਿਆਲਿਆ 'ਚ ਅਖੰਡ ਪਾਠ ਨਾਲ ਹੋਈ ਸੈਸ਼ਨ ਦੀ ਸ਼ੁਰੂਆਤ
ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ 'ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ
Publish Date: Sat, 28 Mar 2026 04:46 PM (IST)
Updated Date: Sat, 28 Mar 2026 04:47 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਥਾਨਕ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਵਾਈਸ ਪ੍ਰਿੰਸੀਪਲ ਸ਼ੀਨਮ ਧੂਡੀਆ ਨੇ ਦੱਸਿਆ ਕਿ ਨਵੇਂ ਸੈਸ਼ਨ ’ਚ ਸਫਲਤਾ ਲਈ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ। ਇਸ ਤੋਂ ਬਾਅਦ ਕੀਰਤਨ ਦਰਬਾਰ ਕਰਵਾਇਆ ਗਿਆ ਤੇ ਦੁਪਹਿਰ 12 ਵਜੇ ਗੁਰੂ ਦਾ ਅਤੁਟ ਲੰਗਰ ਵਰਤਾਇਆ ਗਿਆ। ਸਕੂਲ ਪ੍ਰਬੰਧਨ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਪਤਵੰਤਿਆਂ ਨੂੰ ਇਸ ਸ਼ੁਭ ਮੌਕੇ ਤੇ ਆਸ਼ੀਰਵਾਦ ਲੈਣ ਲਈ ਸਮੇਂ ਸਿਰ ਪਹੁੰਚਣ ਦਾ ਸੱਦਾ ਦਿੱਤਾ। ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਨਵੇਂ ਅਕਾਦਮਿਕ ਸੈਸ਼ਨ ਦੇ ਮੌਕੇ ਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੈ। ਸਗੋਂ ਸਾਡਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਸ਼ੁਰੂ ਹੋਣ ਵਾਲਾ ਇਹ ਨਵਾਂ ਸੈਸ਼ਨ ਵਿਦਿਆਰਥੀਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਸਫਲਤਾ ਲਿਆਵੇਗਾ। ਸਕੂਲ ਪ੍ਰਬੰਧਨ ਬੱਚਿਆਂ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।