ਨਵੇਂ ਸਾਲ ਤੇ ਨੌਜਵਾਨਾਂ ਨੂੰ ਖੇਡ ਸਮੱਗਰੀ ਤੇ ਲੋੜਵੰਦਾਂ ਨੂੰ ਕੱਪੜੇ ਵੰਡੇ
ਸੋਸਾਇਟੀ ਵੱਲੋਂ ਨਵੇਂ ਸਾਲ ਤੇ ਨੌਜਵਾਨਾਂ ਨੂੰ ਖੇਡ ਸਮੱਗਰੀ ਅਤੇ ਲੋੜਵੰਦ ਲੋਕਾਂ ਕੱਪੜੇ ਵੰਡੇ
Publish Date: Fri, 02 Jan 2026 04:17 PM (IST)
Updated Date: Fri, 02 Jan 2026 04:20 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜਿਲਕਾ : ਡਾ. ਬੀਡੀ ਸਚਦੇਵਾ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਵੱਲੋਂ ਨਵੇਂ ਸਾਲ ਦੇ ਮੌਕੇ ’ਤੇ ਨੌਜਵਾਨਾਂ ਨੂੰ ਖੇਡ ਸਮਗਰੀ ਤੇ ਲੋੜਵੰਦਾਂ ਨੂੰ ਕੱਪੜੇ ਵੰਡੇ ਗਏ। ਸੁਸਾਇਟੀ ਦੇ ਚੇਅਰਮੈਨ ਅਜੈ ਸਚਦੇਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਨੌਜਵਾਨਾਂ ਲਈ ਅਜਿਹੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ। ਸੁਸਾਇਟੀ ਦੀ ਜਰਨਲ ਸਕੱਤਰ ਪੂਜਾ ਲੂਥਰਾ ਸਚਦੇਵਾ ਨੇ ਆਖਿਆ ਕਿ ਸੁਸਾਇਟੀ ਵੱਲੋਂ ਖਾਸ ਤੌਰ ‘ਤੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਉਹਨਾਂ ਨੌਜਵਾਨਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਕੋਲ ਖੇਡ ਸਮੱਗਰੀ ਦੀ ਘਾਟ ਕਾਰਨ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਘੱਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਢੰਗ ਦੀ ਸਮੱਗਰੀ ਅਤੇ ਮੰਚ ਮਿਲਦਾ ਹੈ, ਤਾਂ ਉਹ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਇਸ ਮੌਕੇ ਖੇਡ ਸਮੱਗਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੇ ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈਲਫ਼ੇਅਰ ਸੋਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਉਨ੍ਹਾਂ ਨੂੰ ਖੇਡਾਂ ਵੱਲ ਹੋਰ ਉਤਸ਼ਾਹ ਮਿਲਦਾ ਹੈ। ਸਮਾਗਮ ਦੇ ਅੰਤ ਵਿੱਚ ਨੌਜਵਾਨਾਂ ਨੂੰ ਨਸ਼ਾ ਮੁਕਤ ਅਤੇ ਸਿਹਤਮੰਦ ਜੀਵਨ ਜੀਉਣ ਦਾ ਸੰਦੇਸ਼ ਵੀ ਦਿੱਤਾ ਗਿਆ।