ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਜਾਇਆ ਵਿਸ਼ੇਸ਼ ਕੀਰਤਨ ਸਮਾਗਮ
Publish Date: Thu, 26 Nov 2026 04:27 PM (IST)
Updated Date: Fri, 27 Nov 2026 04:05 AM (IST)
-ਭਾਈ ਅਪਾਰ ਸਿੰਘ ਜੀ ਦੇ ਰਸਭਿੰਨੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ, ਗੁਰਦੁਆਰਾ ਸਾਹਿਬ ਵਿਖੇ ਹੋਇਆ ਭਾਰੀ ਇਕੱਠ ਭਾਰਤ ਭੂਸ਼ਣ ਸ਼ਰਮਾ. ਪੰਜਾਬੀ ਜਾਗਰਣ, ਅਬੋਹਰ : ਵਰਿਆਮ ਨਗਰ ਅਬੋਹਰ ਸਥਿਤ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਅਪਾਰ ਸਿੰਘ ਜੀ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਵੱਲੋਂ ਕੀਤੇ ਗਏ ਰੂਹਾਨੀ ਕੀਰਤਨ ਨੇ ਗੁਰਦੁਆਰਾ ਸਾਹਿਬ ਦੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਸੰਗਤਾਂ ਨੇ ਇਕਾਗਰਚਿੱਤ ਹੋ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਕੀਰਤਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਅਪਾਰ ਸਿੰਘ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕ ਕਮੇਟੀ ਨੇ ਭਾਈ ਅਪਾਰ ਸਿੰਘ ਜੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।