ਫਾਜ਼ਿਲਕਾ ਜ਼ਿਲ੍ਹੇ ਦੀਆਂ ਅਦਾਲਤਾਂ ’ਚ ਲੱਗੀ ਸਪੈਸ਼ਲ ਲੋਕ ਅਦਾਲਤ ਫਾਜ਼ਿਲਕਾ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗੀ ਸਪੈਸ਼ਲ ਲੋਕ ਅਦਾਲਤ
Publish Date: Sat, 18 Jul 2026 05:19 PM (IST)
Updated Date: Sat, 18 Jul 2026 05:22 PM (IST)
ਨਵਜੋਤ ਸਿੰਘ.ਪੰਜਾਬੀ ਜਾਗਰਣ ਫਾਜ਼ਿਲਕਾ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ,ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਧਰਮਿੰਦਰ ਪਾਲ ਸਿੰਗਲਾ ਦੀ ਰਹਿਨੁਮਾਈ ਹੇਠ ਸ਼ਨੀਵਾਰ ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਚੈੱਕ ਬਾਊਂਸ (ਧਾਰਾ 138 ਐੱਨ.ਆਈ. ਐਕਟ) ਨਾਲ ਸਬੰਧਤ ਮਾਮਲਿਆਂ ਲਈ ਸਪੈਸ਼ਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਦਾ ਮਕਸਦ ਆਪਸੀ ਸਹਿਮਤੀ ਰਾਹੀਂ ਲੰਬਿਤ ਕੇਸਾਂ ਦਾ ਤੇਜ਼, ਸਸਤਾ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਸੀ। ਇਸ ਲਈ ਫਾਜ਼ਿਲਕਾ ਵਿੱਚ ਦੋ ਅਤੇ ਅਬੋਹਰ ਤੇ ਜਲਾਲਾਬਾਦ ਵਿੱਚ ਇੱਕ-ਇੱਕ ਬੈਂਚ ਦਾ ਗਠਨ ਕੀਤਾ ਗਿਆ, ਜਿੱਥੇ ਮਾਣਯੋਗ ਜੱਜਾਂ ਅਤੇ ਮੈਂਬਰਾਂ ਨੇ ਦੋਵਾਂ ਧਿਰਾਂ ਨੂੰ ਸਮਝੌਤੇ ਲਈ ਪ੍ਰੇਰਿਤ ਕੀਤਾ। ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ ਨਾਲ ਕੁੱਲ 37 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 1 ਕਰੋੜ 19 ਲੱਖ 72 ਹਜ਼ਾਰ 189 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਨਾਲ ਪੱਖਕਾਰਾਂ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ, ਸਮੇਂ ਅਤੇ ਖ਼ਰਚ ਤੋਂ ਰਾਹਤ ਮਿਲੀ।ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਨੇ ਕਿਹਾ ਕਿ ਲੋਕ ਅਦਾਲਤ ਨਿਆਂ ਪ੍ਰਾਪਤ ਕਰਨ ਦਾ ਇੱਕ ਸੌਖਾ, ਪ੍ਰਭਾਵਸ਼ਾਲੀ ਅਤੇ ਵਿਕਲਪਕ ਮਾਧਿਅਮ ਹੈ। ਲੋਕ ਅਦਾਲਤ ਵੱਲੋਂ ਪਾਸ ਕੀਤਾ ਗਿਆ ਐਵਾਰਡ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਹੁੰਦਾ ਹੈ ਅਤੇ ਆਮ ਤੌਰ ਤੇ ਇਸ ਖ਼ਿਲਾਫ਼ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ। ਮੁਫ਼ਤ ਕਾਨੂੰਨੀ ਸਹਾਇਤਾ ਜਾਂ ਹੋਰ ਜਾਣਕਾਰੀ ਲਈ ਟੋਲ-ਫ੍ਰੀ ਨੰਬਰ ਜਾਂ ਡੀਐਲਐਸਏ ਫਾਜ਼ਿਲਕਾ ਦੇ ਦਫ਼ਤਰੀ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।