20 ਮਾਰਚ ਤੱਕ ਮਨਾਇਆ ਜਾਵੇਗਾ ਸਪੈਸ਼ਲ ਟੀਕਾਕਰਨ ਹਫਤਾ : ਡਾ.ਕਵਿਤਾ ਸਿੰਘ
16 ਤੋਂ 20 ਮਾਰਚ ਤੱਕ ਮਨਾਇਆ ਜਾਵੇਗਾ ਸਪੈਸ਼ਲ ਟੀਕਾਕਰਨ ਹਫਤਾ: ਡਾ.ਕਵਿਤਾ ਸਿੰਘ
Publish Date: Sun, 15 Mar 2026 04:05 PM (IST)
Updated Date: Sun, 15 Mar 2026 04:09 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ.ਕਵਿਤਾ ਸਿੰਘ ਸਿਵਲ ਸਰਜਨ ਫਾਜਿਲਕਾ ਦੀ ਅਗਵਾਈ ਤੇ ਡਾ.ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵਲੋਂ 16 ਤੋਂ 20 ਮਾਰਚ 2026 ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤਮੰਦ ਅਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ 12 ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਰੂਟੀਨ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਰੂਟੀਨ ਟੀਕਾਕਰਨ ਦੋਰਾਨ ਕਿਸੇ ਕਾਰਣ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਡਿਊ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਏਰੀਏ ਮੁਤਾਬਕ ਇਸ ਹਫਤੇ ਦੋਰਾਨ ਸਪੈਸ਼ਲ ਟੀਕਾਕਰਨ ਸ਼ੈਸ਼ਣ ਪਲਾਨ ਕੀਤੇ ਗਏ ਹਨ। ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਟੀਕਾਕਰਨ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਨ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਵੀ ਕਵਰ ਕੀਤੇ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹਫਤੇ ਦੋਰਾਨ ਆਪਣੇ ਪਰਿਵਾਰ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸੰਪੂਰਨ ਕਰਵਾ ਕੇ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ। ਜ਼ਿਲ੍ਹਾ ਮਾਸ ਮੀਡੀਆ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 16 ਮਾਰਚ ਨੂੰ ਰਾਸ਼ਟਰੀ ਟੀਕਾਕਰਨ ਦਿਵਸ ਵੀ ਮਨਾਇਆ ਜਾਵੇਗਾ ਜਿਸ ਤਹਿਤ ਟੀਕਾਕਰਨ ਅਤੇ ਇਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ। ਇਸ ਵਾਰ ਇਹ ਦਿਨ ਸਭ ਲਈ ਟੀਕਾਕਰਨ ਮਨੁੱਖੀ ਤੌਰ ਤੇ ਸੰਭਵ ਹੈ ਦੀ ਥੀਮ ਨਾਲ ਮਨਾਇਆ ਜਾ ਰਿਹਾ ਹੈ।