ਅਗਲੇ ਸੰਘਰਸ਼ਾਂ ਸਬੰਧੀ ਬੀਐੱਡ ਅਧਿਆਪਕ ਫਰੰਟ ਪੰਜਾਬ ਦੀ ਸੂਬਾਈ ਮੀਟਿੰਗ ਸਾਂਝੀ ਤਾਲਮੇਲ ਕਮੇਟੀ ਦੇ ਅਗਲੇ ਸੰਘਰਸ਼ਾਂ ਸਬੰਧੀ ਬੀਐੱਡ ਅਧਿਆਪਕ ਫਰੰਟ ਪੰਜਾਬ ਦੀ ਸੂਬਾਈ ਮੀਟਿੰਗ
Publish Date: Sun, 22 Nov 2026 04:36 PM (IST)
Updated Date: Mon, 23 Nov 2026 04:02 AM (IST)
6 ਦਸੰਬਰ ਨੂੰ ਬੁੱਢੇ ਨਾਲੇ ਵਿੱਚ ਰਾਖ ਪ੍ਰਵਾਹ ਕਰਨ ਤੇ 13 ਦਸੰਬਰ ਨੂੰ ਮਨੁੱਖੀ ਚੇਨ ਬਣਾਉਣ ਦੇ ਸੰਘਰਸ਼ ਵਿੱਚ ਵੱਡੀ ਸ਼ਮੂਲੀਅਤ ਦਾ ਫੈਸਲਾ ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਫਾਜ਼ਿਲਕਾ : ਸਾਂਝੀ ਤਾਲਮੇਲ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਨਾਲ ਚੱਲ ਰਹੇ ਆਰ-ਪਾਰ ਦੇ ਸੰਘਰਸ਼ ਸਬੰਧੀ ਪਿਛਲੇ ਸੰਘਰਸ਼ੀ ਘੋਲਾਂ ਦੀ ਸਮੀਖਿਆ ਅਤੇ ਅਗਲੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਨੂੰ ਲੈ ਕੇ ਬੀਐੱਡ ਅਧਿਆਪਕ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਜਥੇਬੰਦੀ ਵੱਲੋਂ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਵਿੱਚ ਪਹਿਲਾਂ ਨਾਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਅਧਿਆਪਕਾਂ ਨੂੰ ਲਾਮਬੰਦ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਬੀਐੱਡ ਅਧਿਆਪਕ ਫਰੰਟ ਪੰਜਾਬ ਦੇ ਪ੍ਰਧਾਨ ਪਰਗਟਜੀਤ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾਂ, ਭੱਤਿਆਂ ਦੀ ਬਹਾਲੀ ਅਤੇ 2.59 ਦੇ ਗੁਣਾਂਕ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਜਥੇਬੰਦੀ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਮੀਟਿੰਗ ਵਿੱਚ ਪਿਛਲੇ ਸੰਘਰਸ਼ਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦਸੰਬਰ ਮਹੀਨੇ ਦੇ ਸ਼ੁਰੂ ਵਿੱਚ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਹਲਕਿਆਂ ਵਿੱਚ ਝੰਡਾ ਮਾਰਚ ਕਰਕੇ ਪੁਤਲੇ ਫੂਕੇ ਜਾਣਗੇ ਅਤੇ ਇਕੱਠੀ ਕੀਤੀ ਰਾਖ 6 ਦਸੰਬਰ ਨੂੰ ਬੁੱਢੇ ਨਾਲੇ ਵਿੱਚ ਪ੍ਰਵਾਹ ਕੀਤੀ ਜਾਵੇਗੀ। ਇਸ ਤੋਂ ਇਲਾਵਾ 13 ਦਸੰਬਰ ਨੂੰ ਇਤਿਹਾਸਕ ਮਨੁੱਖੀ ਚੇਨ ਬਣਾਉਣ ਦੇ ਪ੍ਰੋਗਰਾਮ ਵਿੱਚ ਵੀ ਜਥੇਬੰਦੀ ਵੱਲੋਂ ਪਹਿਲਾਂ ਨਾਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਲਈ ਅਧਿਆਪਕ ਸਾਥੀਆਂ ਨੂੰ ਲਾਮਬੰਦ ਕਰਨ ਦੀ ਜ਼ਿੰਮੇਵਾਰੀ ਸੂਬਾ ਕਮੇਟੀ ਵੱਲੋਂ ਨਿਭਾਈ ਜਾਵੇਗੀ। ਇਸ ਮੌਕੇ ਤੇਜਿੰਦਰ ਸਿੰਘ ਮੋਹਾਲੀ, ਪਰਮਜੀਤ ਸਿੰਘ ਅਤੇ ਸਰਤਾਜ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਭ ਤੋਂ ਅਹਿਮ ਮੰਗ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਚਾਰ ਸਾਲ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ, ਰਵਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ, ਤਲਵਿੰਦਰ ਸਿੰਘ ਬੁੱਟਰ, ਬਿਕਰਮਜੀਤ ਸਿੰਘ ਬੱਲ, ਅਮਰਜੀਤ ਸਿੰਘ, ਕੇਵਲ ਸਿੰਘ, ਰਾਜ ਕੁਮਾਰ ਟੋਨੀ, ਹਰਮੀਤ ਸਿੰਘ, ਸਤਿੰਦਰ ਸਚਦੇਵਾ, ਪਰਮਿੰਦਰ ਸਿੰਘ ਢਿੱਲੋਂ, ਮਨਜੋਤ ਸਿੰਘ ਤੇ ਗੁਰਬਖਸ਼ੀਸ਼ ਸਿੰਘ ਸਮੇਤ ਹੋਰ ਅਧਿਆਪਕ ਆਗੂ ਹਾਜ਼ਰ ਸਨ।