- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਬੁਲਾਈਆਂ ਜਾਂਦੀਆਂ ਮੀਟਿੰਗਾਂ ਵਿੱਚ ਲਾਲ ਸਿੰਘ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਈ ਵਾਰ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਬਾਵਜੂਦ ਉਹ ਲਗਾਤਾਰ ਮੀਟਿੰਗਾਂ ਵਿੱਚ ਗੈਰਹਾਜ਼ਰ ਰਹੇ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ।

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ,ਫਾਜ਼ਿਲਕਾ: ਫਾਜ਼ਿਲਕਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਲਾਲ ਸਿੰਘ ਨੂੰ ਪੰਜਾਬ ਸਰਕਾਰ ਦੇ ਪਿੰਡ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਵਿਭਾਗ ਵੱਲੋਂ ਅਧਿਕਾਰਕ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਬੁਲਾਈਆਂ ਜਾਂਦੀਆਂ ਮੀਟਿੰਗਾਂ ਵਿੱਚ ਲਾਲ ਸਿੰਘ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਈ ਵਾਰ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਬਾਵਜੂਦ ਉਹ ਲਗਾਤਾਰ ਮੀਟਿੰਗਾਂ ਵਿੱਚ ਗੈਰਹਾਜ਼ਰ ਰਹੇ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲਾਲ ਸਿੰਘ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਚਾਰ ਵਾਰ ਵਿਭਾਗੀ ਕਾਰਵਾਈ ਲਈ ਪੱਤਰ ਭੇਜੇ ਜਾ ਚੁੱਕੇ ਸਨ। ਇਸ ਵਾਰ ਪਿੰਡ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ।
ਹੁਕਮਾਂ ਅਨੁਸਾਰ ਮੁਅੱਤਲੀ ਦੌਰਾਨ ਲਾਲ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ, ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਲਈ ਉਨ੍ਹਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਮੁਅੱਤਲੀ ਸਮੇਂ ਦੌਰਾਨ ਉਹ ਕੋਈ ਹੋਰ ਨੌਕਰੀ ਜਾਂ ਕਾਰੋਬਾਰ ਨਹੀਂ ਕਰ ਸਕਦੇ।